ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ
- by Jasbeer Singh
- September 10, 2024
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ) ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ।ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧ਼ਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ਤੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾ ਰਾਹੀਂ ਗਊ ਧਨ ਦੀ ਸੇਵਾ ਲਈ ਫੰਡ ਮੁਹਈਆ ਕਰਾਉਣ ਤੇ ਜ਼ੋਰ ਦਿੱਤਾ ਗਿਆ।ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਏ ਜਿਨ੍ਹਾਂ ਵਿੱਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟ੍ਰਾਂਸਪੋਰਟ ਅਤੇ ਪੇਂਡੂ ਵਿਕਾਸ ਵਿਭਾਗ ਸ਼ਾਮਿਲ ਸਨ। ਇਸ ਮੀਟਿੰਗ ਦੀ ਕਾਰਵਾਈ ਗਊ ਸੇਵਾ ਕਮਿਸ਼ਨ ਦੇ ਮੁੱਖ ਕਾਰਜਕਾਰੀ ਅਫਸਰ ਡਾਕਟਰ ਅਸ਼ੀਸ਼ ਚੂੱਗ ਅਤੇ ਜਸਵਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਮਨੀਸ਼ ਅਗਰਵਾਲ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਸ਼ਰਨਜੀਤ ਸਿੰਘ ਬੇਦੀ ਅਤੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.