

ਭਾਰਤੀ ਜਾਂਚ ਕਮੇਟੀ ਨਾਲ ਮੀਟਿੰਗ ਸਾਰਥਕ ਰਹੀ : ਅਮਰੀਕਾ ਵਾਸ਼ਿੰਗਟਨ : ਸੰਸਾਰ ਦੇ ਸੁਪ੍ਰਸਿੱਧ ਤੇ ਤਾਕਤਵਰ ਦੇਸ਼ ਅਮਰੀਕਾ ਨੇ ਇਕ ਅਮਰੀਕੀ ਸਿੱਖ ਵੱਖਵਾਦੀ ਆਗੂ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਜਾਂਚ ਲਈ ਗਠਿਤ ਭਾਰਤੀ ਜਾਂਚ ਕਮੇਟੀ ਦੇ ਦੇਸ਼ ਦੇ ਦੌਰੇ ਦੌਰਾਨ ਹੋਈ ਮੀਟਿੰਗ ਨੂੰ ਸਾਰਥਕ ਦੱਸਦੇ ਹੋਏ ਕਿਹਾ ਕਿ ਉਹ ਭਾਰਤ ਵੱਲੋਂ ਮਿਲੇ ਸਹਿਯੋਗ ਤੋਂ ਸੰਤੁਸ਼ਟ ਹਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ ’ਚ ਕਿਹਾ, ‘‘ਅਸੀਂ ਭਾਰਤ ਵੱਲੋਂ ਮਿਲ ਰਹੇ ਸਹਿਯੋਗ ਤੋਂ ਸੰਤੁਸ਼ਟ ਹਾਂ। ਇਹ ਇਕ ਲਗਤਾਰ ਚੱਲਣ ਵਾਲੀ ਪ੍ਰਕਿਰਿਆ ਹੈ। ਅਸੀਂ ਇਸ ’ਤੇ ਉਨ੍ਹਾਂ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗੇ, ਜਿਵੇਂ ਅਸੀਂ ਉਨ੍ਹਾਂ ਨੂੰ ਆਪਣੀ ਜਾਂਚ ਬਾਰੇ ਅਪਡੇਟ ਕਰਦੇ ਰਹੇ ਹਾਂ, ਉਸੇ ਤਰ੍ਹਾਂ ਅਸੀਂ ਉਨ੍ਹਾਂ ਦੀ ਜਾਂਚ ਦੇ ਸੰਦਰਭ ਵਿੱਚ ਸਾਨੂੰ ਜਾਣਕਾਰੀ ਮੁਹੱਈਆ ਕਰਵਾਉਣ ਦੀ ਵੀ ਸ਼ਲਾਘਾ ਕਰਦੇ ਹਾਂ।