

ਗਰੀਨ ਦਿਵਾਲ਼ੀ ਮਨਾਉਣ ਦਾ ਦਿੱਤਾ ਸੰਦੇਸ਼ ਦੀਵਾਲੀ ਵਾਲੇ ਦਿਨ ਅਣਸੁਖਾਵੀਂ ਘਟਨਾਂ ਦਾ ਸਾਹਮਣਾਂ ਕਰਨ ਲਈ ਹਸਪਤਾਲਾਂ ਵਿਚ 24 ਘੰਟੇ ਖੁੱਲੀਆਂ ਰਹਿਣਗੀਆਂ ਐਮਰਜੈਸੀਂ ਸੇਵਾਵਾਂ: ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਪਟਿਆਲਾ : ਸਿਵਲ ਸਰਜਨ ਡਾ.ਜਤਿੰਦਰ ਕਾਂਸਲ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ ਅਤੇ ਪ੍ਰਦੁਸ਼ਿਤ ਹੋਣ ਤੋਂ ਬਚਾਉਣ ਲਈ ਪ੍ਰਦੂਸ਼ਨ ਮੁਕਤ ਦੀਵਾਲੀ ਮਨਾਉਣਾ ਸਮੇਂ ਦੀ ਜਰੂਰਤ ਬਣ ਗਈ ਹੈ। ਚਾਹੀਦੀ ਹੈ ਉਹਨਾਂ ਕਿਹਾ ਕਿ ਪਟਾਖੇ ਚਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੁਸ਼ਣ ਵੱਧਦਾ ਹੈ ਉਥੇ ਹੀ ਇਸ ਦਾ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ।ਵਾਤਾਵਰਣ ਬਹੁਤ ਜਿਆਦਾ ਪਲੀਤ ਹੋਣ ਕਾਰਣ ਬੱਚਿਆ, ਬਜੁਰਗਾਂ ਅਤੇ ਮਰੀਜਾਂ ਨੂੰ ਸਾਹ ਲੈਣਾ ਮੁਸ਼ਕਲ ਹੋ ਜਾਂਦਾ ਹੈ।ਸਭ ਤੋਂ ਘੱਟ ਸਮੇਂ ਵਿੱਚ ਸਭ ਤੋਂ ਜਿਆਦਾ ਪ੍ਰਦੂਸ਼ਨ ਪਟਾਕਿਆਂ ਕਾਰਨ ਹੁੰਦਾ ਹੈ । ਮਹਿਜ 4-5 ਘੰਟਿਆਂ ਵਿੱਚ ਹਵਾ ਦੇ ਪ੍ਰਦੂਸ਼ਨ ਦਾ ਪੱਧਰ ਜੋ ਕਿ ਪਹਿਲਾਂ ਤੋਂ ਹੀ ਮਾੜਾ ਚੱਲ ਰਿਹਾ ਹੈ, ਉਹ ਹੋਰ ਮਾੜ੍ਹਾ ਹੋ ਜਾਂਦਾ ਹੈ।ਪਟਾਕੇ ਕੂੜ੍ਹੇ ਦੀ ਸਮੱਸਿਆ ਦਾ ਕਾਰਨ ਵੀ ਬਣਦੇ ਹਨ ।ਪਟਾਕਿਆਂ ਦੀ ਰਹਿੰਦ ਖੂੰਹਦ ਦਾ ਨਿਪਟਾਰਾ ਅਪਣੇ ਆਪ ਵਿੱਚ ਵੱਡੀ ਸਮੱਸਿਆ ਹੈ । ਬਾਅਦ ਵਿੱਚ ਹੋਲੀ-ਹੋਲੀ ਇਹ ਕੂੜ੍ਹਾ ਕਰਕਟ ਪਾਣੀ ਵਿੱਚ ਮਿਲਣ ਨਾਲ ਪਾਣੀ ਪ੍ਰਦੂਸ਼ਨ ਦਾ ਸਬੱਬ ਬਣ ਜਾਂਦਾ ਹੈ ।ਇਸ ਲਈ ਸਮੂਹ ਜਿਲਾ ਨਿਵਾਸੀ ਦੀਵਾਲੀ ਦੇ ਪਵਿੱਤਰ ਤਿਓਹਾਰ ਨੂੰ ਪਟਾਕਿਆਂ ਰਹਿਤ ਮਨਾਉਣ ਨੂੰ ਤਰਜੀਹ ਦੇਣ, ਬੱਚੇ ਸਿਰਫ ਗਰੀਨ ਪਟਾਕੇ ਪ੍ਰਸ਼ਾਸਨ ਵੱਲੋਂ ਦਿੱਤੇ ਨਿਰਧਾਰਤ ਸਮੇਂ ਦੇ ਅੰਦਰ ਹੀ ਚਲਾਉਣ । ਉਹਨਾਂ ਕਿਹਾ ਕਿ ਕੁਝ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਪਟਾਕੇ ਹਮੇਸ਼ਾ ਵੱਡਿਆਂ ਦੀ ਨਿਗਰਾਨੀ ਵਿਚ ਖੁੱਲੀ ਥਾਂ ਵਿਚ ਚਲਾਏ ਜਾਣ । ਮੋਮਬੱਤੀਆਂ ਜਲਾਉਣ / ਦੀਵੇ ਬਾਲਣ ਅਤੇ ਪਟਾਕੇ ਚਲਾਉਣ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਹਿਨੇ ਜਾਣ ਅਤੇੇ ਨਾ ਹੀ ਪਟਾਕੇ ਹੱਥ ਵਿਚ ਫੜ ਕੇ ਚਲਾਏ ਜਾਣ। ਉਹਨਾਂ ਕਿਹਾ ਕਿ ਜੇਕਰ ਪਟਾਕਿਆਂ ਕਾਰਣ ਅੱਖ ਵਿਚ ਸੱਟ ਲੱਗ ਜਾਵੇ ਤਾਂ ਅੱਖਾਂ ਨੂੰ ਨਾ ਹੀ ਮੱਲੋ ਅਤੇ ਨਾ ਹੀ ਰਗੜੋ, ਬਲਕਿ ਤੁਰੰਤ ਅੱਖਾਂ ਦੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ। ਉਹਨਾਂ ਕਿਹਾ ਕਿ ਅੱਖਾਂ ਨਿਆਮਤ ਹਨ ਅਤੇ ਥੋੜੀ ਜਿਹੀ ਲਾਪਰਵਾਹੀ ਨਾਲ ਅੱਖਾਂ ਦੀ ਰੋਸ਼ਨੀ ਵੀ ਜਾ ਸਕਦੀ ਹੈ। ਦਿਵਾਲੀ ਦੇ ਦਿਨ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਦਾ ਸਾਹਮਣਾ ਕਰਨ ਲਈ ਜਿਲੇ ਦੇ ਸਾਰੇ ਸਰਕਾਰੀ ਹਸਪਤਾਲ 24 ਘੰਟੇ ਲਈ ਐਮਰਜੈਸੀਂ ਸੇਵਾਵਾਂ ਲਈ ਖੁਲੇ ਰਹਿਣਗੇ ।