post

Jasbeer Singh

(Chief Editor)

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ

post-img

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ ਸਿ਼ਮਲਾ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਜਿਲ੍ਹੇ ਵਿੱਚ ਭਾਰਤ-ਚੀਨ ਸਰਹੱਦ ਦੇ ਨਾਲ ਡਰੋਨ ਦੇਖੇ ਗਏ ਹਨ। ਇਸ ਸਬੰਧੀ ਸੂਬੇ ਦੇ ਮੰਤਰੀ ਜਗਤ ਸਿੰਘ ਨੇਗੀ ਨੇ ਕਿਹਾ ਕਿ ਇਨ੍ਹਾਂ ਦੀ ਵਰਤੋਂ ਨਿਗਰਾਨੀ ਅਤੇ ਜਾਸੂਸੀ ਦੇ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ। ਪੀ. ਟੀ. ਆਈ. ਨਾਲ ਗੱਲਬਾਤ ਕਰਦਿਆਂ ਨੇਗੀ ਨੇ ਕਿਹਾ ਕਿ ਜਿ਼ਲ੍ਹੇ ਦੇ ਪੂ ਬਲਾਕ ਦੇ ਸ਼ਿਪਕੀ ਲਾ ਅਤੇ ਰਿਸ਼ੀ ਡੋਗਰੀ ਪਿੰਡਾਂ ਵਿੱਚ ਡਰੋਨ ਗਤੀਵਿਧੀ ਦੇਖੀ ਗਈ ਹੈ। ਕਿਨੌਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਨੇਗੀ ਨੇ ਕਿਹਾ ਕਿ ਪਿਛਲੇ ਹਫ਼ਤੇ ਸਰਹੱਦੀ ਖੇਤਰ ਦੇ ਨੇੜੇ ਅਕਸਰ ਉੱਡਦੇ ਕਈ ਡਰੋਨ ਦੇਖੇ ਗਏ ਹਨ ਅਤੇ ਕਈ ਲੋਕਾਂ ਨੇ ਮੈਨੂੰ ਅਜਿਹੇ ਦ੍ਰਿਸ਼ਾਂ ਬਾਰੇ ਸੂਚਿਤ ਕੀਤਾ ਹੈ।ਮਾਲੀਆ ਅਤੇ ਬਾਗਬਾਨੀ ਮੰਤਰੀ ਨੇ ਕਿਹਾ ਕਿ ਲਾਇਨ ਆਫ਼ ਐਚੁਅਲ ਕੰਟਰੋਲ (ਐਲਏਸੀ) ਤੱਕ ਸੜਕਾਂ ਬਣਾਉਣ ਲਈ ਸ਼ਿਪਕੀ ਲਾ ਅਤੇ ਰਿਸ਼ੀਡੋਗਰੀ ਦੋਵਾਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਇਨ੍ਹਾਂ ਡਰੋਨਾਂ ਦੁਆਰਾ ਨਿਗਰਾਨੀ ਅਤੇ ਜਾਸੂਸੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ । ਉਨ੍ਹਾਂ ਦਾਅਵਾ ਕੀਤਾ ਕਿ ਡਰੋਨ ਪੁਲੀਸ ਅਤੇ ਫੌਜ ਦੇ ਜਵਾਨਾਂ ਨੇ ਵੀ ਦੇਖੇ ਹਨ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਲੋੜੀਂਦੇ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ।

Related Post

post

July 7, 2024
post

June 29, 2024