

ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਗਾਏ ਪ੍ਰਸ਼ਾਸਨ ਤੇ ਗੰਭੀਰ ਦੋਸ਼ ਕੋਲਕਾਤਾ : ਰਾਸ਼ਟਰੀ ਮਹਿਲਾ ਕਮਿਸ਼ਨ ਨੇ ਆਰਜੀ ਮੈਡੀਕਲ ਕਾਲਜ ਅਤੇ ਹਸਪਤਾਲ `ਚ ਜਬਰ ਜਨਾਹ ਅਤੇ ਕਤਲ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ `ਤੇ ਗੰਭੀਰ ਦੋਸ਼ ਲਗਾਏ ਹਨ। ਕਮਿਸ਼ਨ ਦਾ ਕਹਿਣਾ ਹੈ ਕਿ ਜਿਸ ਥਾਂ `ਤੇ ਸਿਖਿਆਰਥੀ ਡਾਕਟਰ ਦਾ ਜਬਰ ਜਨਾਹ ਕਰਕੇ ਕਤਲ ਕੀਤਾ ਗਿਆ ਸੀ ਉਸ ਥਾਂ `ਤੇ ਅਚਾਨਕ ਖਰਾਬ ਹੋਏ ਸਾਮਾਨ ਦੀ ਮੁਰੰਮਤ ਕਰ ਦਿੱਤੀ ਗਈ ਸੀ। ਕਮਿਸ਼ਨ ਵੱਲੋਂ ਇਸ ਸਬੰਧੀ ਸਬੂਤਾਂ ਨਾਲ ਛੇੜਛਾੜ ਕੀਤੇ ਜਾਣ ਦੀ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ। ਮਹਿਲਾ ਕਮਿਸ਼ਨ ਦੀ ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਕੋਲਕਾਤਾ ਪੁਲਸ ਨੂੰ ਘਟਨਾ ਵਾਲੀ ਥਾਂ ਨੂੰ ਤੁਰੰਤ ਸੀਲ ਕਰ ਦੇਣਾ ਚਾਹੀਦਾ ਸੀ। ਮਹਿਲਾ ਕਮਿਸ਼ਨ ਦੀ ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਕੋਲਕਾਤਾ ਪੁਲਿਸ ਨੂੰ ਘਟਨਾ ਵਾਲੀ ਥਾਂ ਨੂੰ ਤੁਰੰਤ ਸੀਲ ਕਰ ਦੇਣਾ ਚਾਹੀਦਾ ਸੀ।