ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਕੱਟੜਪੰਥੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਸੰਬੰਧੀ ਪੰਜਾਬ ਵਿੱਚ ਰਾਸ਼ਟ
- by Jasbeer Singh
- September 14, 2024
ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਕੱਟੜਪੰਥੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਸੰਬੰਧੀ ਪੰਜਾਬ ਵਿੱਚ ਰਾਸ਼ਟਰੀ ਜਾਂਚ ਏਜੰਸੀ ਕੀਤੀ ਛਾਪੇਮਾਰੀ ਪੰਜਾਬ : ਰਾਸ਼ਟਰੀ ਅੱਤਵਾਦ ਰੋਕੂ ਏਜੰਸੀ ਵਲੋਂ ਲੰਘੇ ਦਿਨੀ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ‘ਤੇ ਕੱਟੜਪੰਥੀ ਸਮਰਥਕਾਂ ਵੱਲੋਂ ਕੀਤੇ ਗਏ ਹਮਲੇ ਦੀ ਜਾਂਚ ਦੇ ਸਬੰਧ ਵਿੱਚ ਪੰਜਾਬ ਵਿੱਚ ਛਾਪੇਮਾਰੀ ਕੀਤੀ | ਛਾਪੇਮਾਰੀ ਸੰਬੰਧੀ ਜਮਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦ ਰੋਕੂ ਏਜੰਸੀ ਨੇ ਪਿਛਲੇ ਸਾਲ ਜੂਨ ‘ਚ ਇਸ ਸਬੰਧ ‘ਚ ਮਾਮਲਾ ਦਰਜ ਕੀਤਾ ਸੀ ਤੇ ਐਨਆਈਏ ਵਲੋਂ ਪੰਜਾਬ ਵਿੱਚ ਇਸ ਸੰਬੰਧੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਮਾਮਲਾ 23 ਮਾਰਚ 2023 ਨੂੰ ਕੈਨੇਡਾ ਦੇ ਓਟਾਵਾ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ਨਾਲ ਸਬੰਧਤ ਹੈ। ਐਨਆਈਏ ਦੇ ਅਨੁਸਾਰ ਉਸ ਸਮੇਂ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਭਾਰਤ ਵਿਰੋਧੀ ਨਾਅਰੇ ਲਗਾਏ ਅਤੇ ਹਾਈ ਕਮਿਸ਼ਨ ਦੀ ਕੰਧ ‘ਤੇ ਖਾਲਿਸਤਾਨੀ ਝੰਡੇ ਲਗਾ ਦਿੱਤੇ ਅਤੇ ਹਾਈ ਕਮਿਸ਼ਨ ਦੀ ਇਮਾਰਤ ਦੇ ਅੰਦਰ ਦੋ ਗ੍ਰਨੇਡ ਸੁੱਟੇ। ਐਨਆਈਏ ਦੀਆਂ ਟੀਮਾਂ ਨੇ ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਟਿਕਾਣਿਆਂ ‘ਤੇ ਤਲਾਸ਼ੀ ਲਈ। ਮੁਲਜ਼ਮ ਖਾਲਿਸਤਾਨੀ ਆਗੂ ਅਮਰਜੋਤ ਅਤੇ ਉਸ ਦੇ ਸਾਥੀਆਂ ਨਾਲ ਨਿਸ਼ਾਨਾ ਬਣਾਏ ਗਏ ਟਿਕਾਣਿਆਂ ਨਾਲ ਜੁੜੇ ਹੋਏ ਸਨ।

