
ਸੁਪਰੀਮ ਕੋਰਟ ਵੱਲੋਂ ਕੌਮੀ ਮੈਡੀਕਲ ਕਮਿਸ਼ਨ ਤੇ ਹੋਰਾਂ ਨੂੰ ਦਸ ਲੱਖ ਦਾ ਜੁਰਮਾਨਾ
- by Jasbeer Singh
- September 11, 2024

ਸੁਪਰੀਮ ਕੋਰਟ ਵੱਲੋਂ ਕੌਮੀ ਮੈਡੀਕਲ ਕਮਿਸ਼ਨ ਤੇ ਹੋਰਾਂ ਨੂੰ ਦਸ ਲੱਖ ਦਾ ਜੁਰਮਾਨਾ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਕਿ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਸਰਕਾਰ ਦਾ ਅੰਗ ਹੈ ਅਤੇ ਉਸ ਤੋਂ ਨਿਰਪੱਖ ਤੇ ਤਰਕਸੰਗਤ ਢੰਗ ਨਾਲ ਕੰਮ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ਨੇ ਕੇਰਲ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਅਤੇ ਪਟੀਸ਼ਨਰਾਂ ’ਤੇ ਦਸ ਲੱਖ ਰੁਪਏ ਦੇ ਜੁਰਮਾਨਾ ਵੀ ਲਾਇਆ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਇੱਕ ਮੈਡੀਕਲ ਕਾਲਜ ਨੂੰ ਵਿਦਿਅਕ ਸਾਲ 2023-24 ਲਈ ਸੀਟਾਂ ਦੀ ਗਿਣਤੀ 150 ਤੋਂ ਵਧਾ ਕੇ 250 ਕਰਨ ਦੀ ਦਿੱਤੀ ਗਈ ਮਨਜ਼ੂਰੀ ਵਾਪਸ ਲੈਣ ਸਬੰਧਤੀ ਮਾਮਲੇ ਵਿੱਚ ਐੱਨਐੱਮਸੀ ਅਤੇ ਹੋਰਾਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਵਿਚਾਰ ਕਰ ਰਹੀ ਸੀ।
Related Post
Popular News
Hot Categories
Subscribe To Our Newsletter
No spam, notifications only about new products, updates.