
Crime
0
ਨਿਹੰਗ ਸਿੰਘਾਂ ਨੇ ਕੀਤਾ ਸਿ਼ਵ ਸੈਨਾ ਆਗੂ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
- by Jasbeer Singh
- July 5, 2024

ਨਿਹੰਗ ਸਿੰਘਾਂ ਨੇ ਕੀਤਾ ਸਿ਼ਵ ਸੈਨਾ ਆਗੂ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰਾਂ ਵਿਚੋਂ ਲੁਧਿਆਣਾ ਸ਼ਹਿਰ ਵਿਚ ਨਿਹੰਗ ਸਿੰਘਾਂ ਵਲੋਂ ਸਿ਼ਵ ਸੈਨਾ ਨੇਤਾ ਸੰਦੀਪ ਥਾਪਰ ਗੋਰਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਰਾ ਦੇ ਗੰਨਮੈਨ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ। ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ ’ਤੇ ਪੁੱਜੀ ਜਿਸ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਗੋਰਾ ਨੂੰ ਸੀ. ਐੱਮ. ਸੀ. ਹਸਪਤਾਲ `ਚ ਦਾਖਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਗੋਰਾ ਥਾਪਰ ਵਲੋਂ ਜਦੋਂ ਅੱਜ 12 ਵਜੇ ਦੇ ਕਰੀਬ ਸਿਵਲ ਹਸਪਤਾਲ ਪਹੁੰਚਿਆ ਗਿਆ ਤਾਂ ਹਸਪਤਾਲ ਵਿਚੋਂ ਬਾਹਰ ਨਿਕਲਦੇ ਸਮੇਂ ਚਾਰ ਵਿਅਕਤੀਆਂ ਨੇ ਕਾਤਲਾਨਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਕਾਫੀ ਫੱਟੜ ਹੋ ਗਏ।