
ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਹੁੰਦਾ ਜਾ ਰਿਹੈ ਭਾਰੀ
- by Jasbeer Singh
- December 2, 2024

ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਹੁੰਦਾ ਜਾ ਰਿਹੈ ਭਾਰੀ ਅਮਰੀਕਾ : ਸੰਸਾਰ ਦੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਜਾਣ ਦੇ ਚਾਹਵਾਨ ਭਾਰਤੀਆਂ ਦੀ ਗਿਣਤੀ ਜਿਥੇ ਲਗਾਤਾਰ ਵਧਦੀ ਜਾ ਰਹੀ ਹੈ, ਉ਼ਥੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲਿਆਂ ਦੀ ਗਿਣਤੀ ਵਿਚ ਵੀ ਭਾਰੀ ਵਾਧਾ ਹੋਇਆ ਪਿਆ ਹੈ । ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲੇ ਭਾਰਤੀਆਂ ਵਿਚ ਵੱਡੀ ਗਿਣਤੀ ਕੈਨੇਡਾ ਦੀ ਸਰਹੱਦ ਤੋਂ ਆਉਣ ਵਾਲਿਆਂ ਦੀ ਹੈ। ਹਾਲਾਂਕਿ ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਦੀ ਜਿੱਤ ਤੋਂ ਬਾਅਦ ਵਾਲੀ ਸਰਕਾਰ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵਿਚਕਾਰ ਇੱਕ ਵੱਡਾ ਦੁਵੱਲਾ ਮੁੱਦਾ ਬਣ ਗਿਆ ਹੈ ਪਰ ਹਾਲ ਹੀ ਦੇ ਸਾਲਾਂ ਵਿੱਚ ਕੈਨੇਡਾ ਅਤੇ ਅਮਰੀਕਾ ਦੀ ਸਰਹੱਦ `ਤੇ ਭਾਰਤੀ ਨਾਗਰਿਕਾਂ ਦੁਆਰਾ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸ ਵਿੱਚ ਭਾਰੀ ਵਾਧਾ ਹੋਇਆ ਹੈ । ਯੂ. ਐਸ. ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੁਆਰਾ ਉੱਤਰੀ ਸਰਹੱਦ `ਤੇ ਮੁੱਠਭੇੜਾਂ ਦੇ ਅੰਕੜਿਆਂ ਦੇ ਅਨੁਸਾਰ, ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਕੁੱਲ ਲੋਕਾਂ ਦੀ ਗਿਣਤੀ ਦਾ 22 ਪ੍ਰਤੀਸ਼ਤ ਭਾਰਤੀ ਹਨ । ਜੋ ਆਪਣੇ ਆਪ ਵਿਚ ਹੈਰਾਨ ਕਰਨ ਵਾਲਾ ਹੈ । ਤੁਹਾਨੂੰ ਦੱਸਣਯੋਗ ਹੈ ਕਿ ਅਕਤੂਬਰ ਤੋਂ ਸਤੰਬਰ ਤੱਕ ਆਪਣੇ ਵਿੱਤੀ ਸਾਲ ਦਾ ਡਾਟਾ ਪ੍ਰਦਾਨ ਕਰਦਾ ਹੈ । ਸਾਲ 2022 ਵਿੱਚ ਅਮਰੀਕਾ ਵਿੱਚ ਦਾਖ਼ਲ ਹੋਣ ਲਈ ਕੁੱਲ 109,535 ਲੋਕਾਂ ਨੇ ਕੋਸ਼ਿਸ਼ਾਂ ਕੀਤੀਆਂ । ਜਿਸ ਵਿੱਚ ਭਾਰਤੀਆਂ ਦੀ ਗਿਣਤੀ ਲਗਭਗ 16 ਫੀਸਦੀ ਸੀ । ਸਾਲ 2023 `ਚ ਰੂਸ ਤੋਂ ਅਮਰੀਕਾ `ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਦੀ ਗਿਣਤੀ `ਚ ਵੀ ਵਾਧਾ ਹੋਇਆ, ਉਸ ਸਾਲ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ `ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ 189,402 ਸੀ, ਜਿਨ੍ਹਾਂ `ਚੋਂ ਭਾਰਤੀਆਂ ਦੀ ਗਿਣਤੀ 30,010 ਸੀ ।43 ਹਜ਼ਾਰ ਤੋਂ ਵੱਧ ਭਾਰਤੀਆਂ ਨੇ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ । ਇਸ ਸਾਲ ਕੁੱਲ 198,929 ਲੋਕਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਦਕਿ ਭਾਰਤੀਆਂ ਦੀ ਕੁੱਲ ਗਿਣਤੀ 43,764 ਸੀ, ਜੋ ਕੁੱਲ ਅੰਕੜੇ ਦਾ ਲਗਭਗ 22 ਫੀਸਦੀ ਹੈ । ਹਾਲਾਂਕਿ ਇਹ ਅੰਕੜਾ ਉਨ੍ਹਾਂ ਦਾ ਹੀ ਹੈ, ਜਿਨ੍ਹਾਂ ਨੂੰ ਸਰਹੱਦ `ਤੇ ਤਾਇਨਾਤ ਅਧਿਕਾਰੀਆਂ ਨੇ ਫੜਿਆ ਹੈ, ਜਦੋਂ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਵਿਚ ਕਾਮਯਾਬ ਰਹੇ ਲੋਕਾਂ ਦਾ ਡਾਟਾ ਉਪਲਬਧ ਨਹੀਂ ਹੈ । ਜਿਕਰਯੋਗ ਕਿ ਸਰਹੱਦੀ ਮੁੱਦਾ ਉਨ੍ਹਾਂ ਮੁੱਦਿਆਂ ਵਿੱਚੋਂ ਇੱਕ ਹੈ, ਜਿਸ ਬਾਰੇ ਡੋਨਾਲਡ ਟਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜੇਕਰ ਕੈਨੇਡਾ 25 ਫੀਸਦੀ ਟੈਰਿਫ ਤੋਂ ਬਚਣਾ ਚਾਹੁੰਦਾ ਹੈ ਤਾਂ ਇਸ ਨੂੰ ਹੱਲ ਕਰਨਾ ਹੋਵੇਗਾ। ਕੈਨੇਡੀਅਨ ਮੀਡੀਆ ਮੁਤਾਬਕ ਸ਼ੁੱਕਰਵਾਰ ਨੂੰ ਟਰੂਡੋ ਨੇ ਟਰੰਪ ਨਾਲ ਚਰਚਾ ਵੀ ਕੀਤੀ । ਟਰੂਡੋ ਦੇ ਨਾਲ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਲੈਂਕ ਵੀ ਸਨ, ਜੋ ਸੀ. ਬੀ. ਪੀ. ਦੇ ਮੁਖੀ ਹਨ। ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਦੀ ਇੰਚਾਰਜ ਹੈ ।