post

Jasbeer Singh

(Chief Editor)

Latest update

ਮੌਜੂਦਾ ਸਾਲ 35 ਫੀਸਦੀ ਘੱਟ ਅਤੇ ਅਗਲੇ ਸਾਲ 10 ਫੀਸਦੀ ਹੋਰ ਘੱਟ ਜਾਵੇਗੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ਦੀ

post-img

ਮੌਜੂਦਾ ਸਾਲ 35 ਫੀਸਦੀ ਘੱਟ ਅਤੇ ਅਗਲੇ ਸਾਲ 10 ਫੀਸਦੀ ਹੋਰ ਘੱਟ ਜਾਵੇਗੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ ਦੇਣ ਦੀ ਗਿਣਤੀ : ਟਰੂਡੋ ਕੈਨੇਡਾ : ਵਿਦੇਸ਼ੀ ਤੇ ਖਾਸ ਤੌਰ ਤੇ ਪੰਜਾਬੀਆਂ ਦੀ ਹਰਮਨ ਪਿਆਰੇ ਦੇਸ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਗਿਣਤੀ ਘੱਟ ਕਰਨ ਦੇ ਚਲਦਿਆਂ ਇਸ ਸਾਲ 35 ਫੀਸਦੀ ਘੱਟ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਿਥੇ ਪਰਮਿਟ ਦੇ ਰਹੇ ਹਾਂ, ਉਥੇ ਅਗਲੇ ਸਾਲ ਇਹ ਗਿਣਤੀ 10 ਫੀਸਦੀ ਹੋਰ ਘੱਟ ਜਾਵੇਗੀ। ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਇੱਕ ਲਾਭ ਹੈ ਪਰ ਜਦੋਂ `ਮਾੜੇ ਤੱਤ` ਸਿਸਟਮ ਦੀ ਦੁਰਵਰਤੋਂ ਕਰਦੇ ਹਨ ਅਤੇ ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ ਤਾਂ ਅਸੀਂ ਕਾਰਵਾਈ ਕਰਾਂਗੇ।ਟਰੂਡੋ ਨੇ ਕਿਹਾ ਕਿ ਸਰਕਾਰ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਦੀ ਕੋਸ਼ਿਸ਼ ਵਿੱਚ ਵਿਦੇਸ਼ੀ ਕਰਮਚਾਰੀਆਂ ਦੇ ਨਿਯਮਾਂ ਨੂੰ ਵੀ ਸਖਤ ਕਰੇਗੀ। ਜਸਟਿਨ ਟਰੂਡੋ ਨੇ ਇੱਕ ਟਵੀਟ ਵਿੱਚ ਕਿਹਾ, `ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ ਹਾਂ ਅਤੇ ਉਨ੍ਹਾਂ ਦੇ ਕੰਮ ਦੇ ਘੰਟੇ ਘਟਾ ਰਹੇ ਹਾਂ। ਅਸੀਂ ਮਹਾਂਮਾਰੀ ਤੋਂ ਬਾਅਦ ਪ੍ਰੋਗਰਾਮ ਨੂੰ ਵਿਵਸਥਿਤ ਕੀਤਾ। ਪਰ ਲੇਬਰ ਮਾਰਕੀਟ ਬਦਲ ਰਹੀ ਹੈ। ਸਾਨੂੰ ਕੈਨੇਡੀਅਨ ਕਾਮਿਆਂ ਵਿੱਚ ਨਿਵੇਸ਼ ਕਰਨ ਵਾਲੇ ਕਾਰੋਬਾਰਾਂ ਦੀ ਲੋੜ ਹੈ। ਹਾਲਾਂਕਿ ਟਰੂਡੋ ਦੇ ਇਸ ਬਿਆਨ ਨੂੰ ਆਮ ਚੋਣਾਂ ਨੂੰ ਲੈ ਕੇ ਅਹਿਮ ਮੰਨਿਆ ਜਾ ਰਿਹਾ ਹੈ। ਟਰੂਡੋ ਕੈਨੇਡਾ ਵਿੱਚ ਇਮੀਗ੍ਰੇਸ਼ਨ ਅਤੇ ਨੌਕਰੀਆਂ ਦੇ ਮੁੱਦਿਆਂ ਵਿੱਚ ਲਗਾਤਾਰ ਘਿਰੇ ਹੋਏ ਹਨ।

Related Post