
ਪਿੰਡ ਪਹਾੜਪੁਰ ਦੀ ਪੰਚਾਇਤ ਨੇ ਸੜਕ ਬਣਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ
- by Jasbeer Singh
- November 23, 2024

ਪਿੰਡ ਪਹਾੜਪੁਰ ਦੀ ਪੰਚਾਇਤ ਨੇ ਸੜਕ ਬਣਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਆਪ ਦੇ ਸੂਬਾ ਜਨਰਲ ਸਕੱਤਰ ਨਾਲ ਕੀਤੀ ਚਰਚਾ ਬਰਸਟ ਵੱਲੋਂ ਪਿੰਡਾਂ ਦੇ ਵਿਕਾਸ ਲਈ ਸਾਰੀਆਂ ਨੂੰ ਨਾਲ ਲੈ ਕੇ ਚੱਲਣ ਦੀ ਅਪੀਲ ਪਟਿਆਲਾ : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਸੁਲਤਾਨਪੁਰ ਤੋਂ ਪਹਾੜਪੁਰ ਦੀ ਸੜਕ ਦਾ ਨਿਰਮਾਣ ਕਾਰਜ ਕਰਵਾਉਣ ਤੇ ਪਿੰਡ ਪਹਾੜਪੁਰ ਦੀ ਪੰਚਾਇਤ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ । ਅੱਜ ਪਟਿਆਲਾ ਸਥਿਤ ਦਫ਼ਤਰ ਵਿਖੇ ਪਿੰਡ ਪਹਾੜਪੁਰ ਅਤੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚ, ਪੰਚ ਤੇ ਮੋਹਤਬਰ ਸੱਜਣਾਂ ਨੇ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਮੁੱਦਿਆ ਤੇ ਵਿਸਤਾਰ ਨਾਲ ਚਰਚਾ ਕੀਤੀ । ਇਸ ਮੌਕੇ ਪਿੰਡ ਪਹਾੜਪੁਰ ਦੇ ਸਰਪੰਚ ਜਗਦੀਪ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਤੋਂ ਪਹਾੜਪੁਰ ਦੀ ਸੜਕ ਦੀ ਹਾਲਤ ਕਾਫੀ ਖਸਤਾ ਸੀ, ਜਿਸ ਕਰਕੇ ਪਿੰਡ ਵਾਸੀਆਂ ਨੂੰ ਬਹੁਤ ਸਮੱਸਿਆਵਾਂ ਪੇਸ਼ ਆਉਂਦੀਆਂ ਸੀ । ਇਸ ਸਮੱਸਿਆ ਦਾ ਸ. ਬਰਸਟ ਵੱਲੋਂ ਹੱਲ ਕਰ ਦਿੱਤਾ ਗਿਆ ਹੈ, ਜਿਸ ਕਰਕੇ ਸਮੂੰਹ ਪਿੰਡ ਵਾਸੀ ਉਨ੍ਹਾਂ ਦੇ ਧੰਨਵਾਦੀ ਹਨ । ਆਪ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵਸੱਦਾ ਹੈ, ਇਸ ਲਈ ਪਿੰਡਾਂ ਦੀ ਨੁਹਾਰ ਬਦਲਣੀ ਬਹੁਤ ਜਰੂਰੀ ਹੈ । ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਇੱਕ ਨਵੀਂ ਸੋਚ ਨੂੰ ਅਪਣਾਉਂਦੀਆਂ ਹੋਇਆ ਸਾਰੀਆਂ ਨੂੰ ਨਾਲ ਲੈ ਕੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਲਿਆਉਣੀ ਚਾਹੀਦੀ ਹੈ, ਇਸਦੇ ਲਈ ਜਰੂਰੀ ਹੈ ਕਿ ਪੰਚਾਇਤਾਂ ਵੱਲੋਂ ਪਿੰਡ ਵਿੱਚ ਸਭਾਵਾਂ ਕਰਕੇ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ ਤਾਂ ਜੋ ਪਿੰਡਾਂ ਦਾ ਚਹੁੰ ਪੱਖੀ ਵਿਕਾਸ ਹੋ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਸਿਹਤ, ਸਿੱਖਿਆ, ਰੋਜਗਾਰ ਅਤੇ ਲੋਕ ਭਲਾਈ ਦੇ ਕਾਰਜਾਂ ਤੇ ਪੂਰਾ ਜੋਰ ਦਿੱਤਾ ਜਾ ਰਿਹਾ ਹੈ । ਸ. ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਤੋਂ ਫੰਡ ਵੀ ਉਪਲੱਬਧ ਕਰਵਾਏ ਜਾਣਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ ਅਤੇ ਪਿੰਡਾਂ ਦੀ ਵੀ ਤਰੱਕੀ ਹੋ ਸਕੇ। ਇਸ ਮੌਕ ਜਗਦੀਪ ਸਿੰਘ ਸਰਪੰਚ ਪਹਾੜਪੁਰ, ਗੁਰਪ੍ਰੀਤ ਸਿੰਘ ਸਰਪੰਚ ਰਾਜਗੜ, ਪਰਗਟ ਸਿੰਘ ਸਰਪੰਚ ਢਕੜੱਬਾ, ਗੌਰਖ ਸਿੰਘ ਸਰਪੰਚ ਧਰਮਗੜ, ਜਗਤਾਰ ਸਿੰਘ ਸਰਪੰਚ ਬੁੱਜਰਕ, ਬਲਵਿੰਦਰ ਸਿੰਘ, ਹਰੀ ਸਿੰਘ, ਭਗਵਾਨ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਹਰਮੀਤ, ਸੁਸ਼ੀਲ, ਕਰਤਾਰ ਸਿੰਘ, ਵਿਸ਼ਾਲ ਸਿੰਘ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਰਿੰਦਰ ਪਾਲ ਸਿੰਘ, ਗੁਰਚਰਨ ਸਿੰਘ ਸਮੇਤ ਹੋਰ ਵੀ ਲੋਕ ਮੌਜੂਦ ਰਹੇ ।
Related Post
Popular News
Hot Categories
Subscribe To Our Newsletter
No spam, notifications only about new products, updates.