
ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ, ਰਾਜ ਮਿਸਤਰੀ ਦਾ ਕੰਮ ਕਰਦਾ ਸੀ ਸੁਰਜੀਤ ਰਾਮ
- by Aaksh News
- April 21, 2024

ਪਿੰਡ ਮਲੋਟ ਵਿਖੇ ਇਕ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਦਰ ਮਲੋਟ ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ’ਚ ਮਿ੍ਤਕ ਦੀ ਪਤਨੀ ਛਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਸੁਰਜੀਤ ਰਾਮ ਰਾਜ ਮਿਸਤਰੀ ਦਾ ਕੰਮ ਕਰਦਾ ਸੀ, ਜੋ ਕਿ ਬੀਤੇ ਸਮੇਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸਨੇ ਸ਼ਨੀਵਾਰ ਦੀ ਸਵੇਰ ਵੇਲੇ ਖਾਲੀ ਥਾਂ ’ਤੇ ਟਾਹਲੀ ਦੇ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪਿੰਡ ਮਲੋਟ ਵਿਖੇ ਇਕ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਦਰ ਮਲੋਟ ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ’ਚ ਮਿ੍ਤਕ ਦੀ ਪਤਨੀ ਛਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਸੁਰਜੀਤ ਰਾਮ ਰਾਜ ਮਿਸਤਰੀ ਦਾ ਕੰਮ ਕਰਦਾ ਸੀ, ਜੋ ਕਿ ਬੀਤੇ ਸਮੇਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸਨੇ ਸ਼ਨੀਵਾਰ ਦੀ ਸਵੇਰ ਵੇਲੇ ਖਾਲੀ ਥਾਂ ’ਤੇ ਟਾਹਲੀ ਦੇ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ਤੇ ਪੁਲਿਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਕਬ਼ਜ਼ੇ ’ਚ ਲੈ ਲਿਆ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਤਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਹੈ।