
ਟੈ੍ਰਫਿਕ ਪੁਲਸ ਕੰਟਰੋਲ ਨੂੰ ਮੈਸੇਜ ਭੇਜ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੇ ਮੰਗੇ ਦੋ ਕਰੋੜ
- by Jasbeer Singh
- October 30, 2024

ਟੈ੍ਰਫਿਕ ਪੁਲਸ ਕੰਟਰੋਲ ਨੂੰ ਮੈਸੇਜ ਭੇਜ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੇ ਮੰਗੇ ਦੋ ਕਰੋੜ ਮੁੰਬਈ : ਫਿਲਮ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਮਿਲੀ ਹੈ । ਮੰਗਲਵਾਰ ਨੂੰ ਟ੍ਰੈਫਿਕ ਕੰਟਰੋਲ ਨੂੰ ਇਕ ਸੰਦੇਸ਼ ਮਿਲਿਆ, ਜਿਸ `ਚ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਸੀ। ਸੂਤਰਾਂ ਨੇ ਦੱਸਿਆ ਕਿ ਮੈਸੇਜ ਭੇਜਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਮੰਗ ਕੀਤੀ ਸੀ । ਪੁਲਿਸ ਸੂਤਰਾਂ ਮੁਤਾਬਕ ਮੈਸੇਜ ਭੇਜਣ ਵਾਲੇ ਵਿਅਕਤੀ ਨੇ ਇਹ ਵੀ ਕਿਹਾ ਕਿ ਜੇਕਰ ਉਸ ਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਵੇਗਾ । ਜਿ਼ਕਰਯੋਗ ਹੈ ਕਿ ਹਾਲ ਹੀ `ਚ ਸਲਮਾਨ ਖਾਨ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ । ਹਾਲ ਹੀ `ਚ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਵੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਸ ਨੇ ਨੋਇਡਾ ਤੋਂ ਗ੍ਰਿਫਤਾਰ ਕਰ ਲਿਆ ਸੀ । ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਪਿਛਲੇ 14 ਦਿਨਾਂ `ਚ 3 ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਬਾਬਾ ਸਿੱਦੀਕੀ ਕਤਲ ਕੇਸ ਤੋਂ ਬਾਅਦ ਸਲਮਾਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ । ਪਹਿਲੀ ਧਮਕੀ 18 ਅਕਤੂਬਰ ਨੂੰ ਮੁੰਬਈ ਟ੍ਰੈਫਿਕ ਕੰਟਰੋਲ ਰੂਮ ਦੇ ਵਟਸਐਪ ਨੰਬਰ `ਤੇ ਭੇਜੀ ਗਈ ਸੀ, ਜਿਸ `ਚ ਮੈਸੇਜ ਕਰਨ ਵਾਲੇ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਸੀ । ਮੁੰਬਈ ਟਰੈਫਿਕ ਪੁਲਿਸ ਨੂੰ ਇਹ ਵਟਸਐਪ ਸੰਦੇਸ਼ 18 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਬਾਂਦਰਾ `ਚ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਇਕ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਮਿਲਿਆ ਸੀ । ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਨੇ ਸਿੱਦੀਕੀ ਦੇ ਕਤਲ ਪਿੱਛੇ ਮੰਨੇ ਜਾਂਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਆਪਣੇ ਝਗੜੇ ਨੂੰ ਖਤਮ ਕਰਨ ਲਈ 5 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ ਤਾਂ ਉਸ ਦਾ ਵੀ ਇਹੋ ਹਾਲ ਹੋਵੇਗਾ ਜੋ ਕਿਸੇ ਵੀ ਸਿਆਸਤਦਾਨ ਵਾਂਗ ਹੋਵੇਗਾ।ਦਫ਼ਤਰ ਦੇ ਮੁਲਾਜ਼ਮ ਜ਼ੀਸ਼ਾਨ ਸਿੱਦੀਕੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਨਿਰਮਲਨਗਰ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ । ਇਸ ਮਾਮਲੇ `ਚ ਨੋਇਡਾ ਤੋਂ 20 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਦੋਸ਼ੀ ਦਾ ਨਾਂ ਗੁਫਰਾਨ ਹੈ। ਪੁਲਸ ਸੂਤਰਾਂ ਮੁਤਾਬਕ ਸ਼ੁਰੂਆਤੀ ਜਾਂਚ `ਚ ਜਾਪਦਾ ਹੈ ਕਿ ਇਹ ਧਮਕੀ ਭਰੀ ਕਾਲ ਸਿਰਫ ਪੈਸੇ ਮੰਗਣ ਲਈ ਕੀਤੀ ਗਈ ਸੀ । ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਨੂੰ ਹਰ ਪਹਿਲੂ ਤੋਂ ਦੇਖਿਆ ਜਾ ਰਿਹਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.