
ਬਾਈਬਲ ਸਾੜਨ ਵਾਲੇ 2 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ , ਰੰਜਿਸ਼ ਕੱਢਣ ਲਈ ਦਿੱਤਾ ਸੀ ਵਾਰਦਾਤ ਨੂੰ ਆਜ਼ਮ
- by Jasbeer Singh
- July 15, 2024

ਬਾਈਬਲ ਸਾੜਨ ਵਾਲੇ 2 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ , ਰੰਜਿਸ਼ ਕੱਢਣ ਲਈ ਦਿੱਤਾ ਸੀ ਵਾਰਦਾਤ ਨੂੰ ਆਜ਼ਮ ਅੰਮ੍ਰਿਤਸਰ, 15 ਜੁਲਾਈ : ਪਿਛਲੇ ਦਿਨੀ ਅੰਮ੍ਰਿਤਸਰ ਦੇ ਪਿੰਡ ਮਾਧੋਕੇ ਦੇ ਵਿੱਚ ਕੁਝ ਨੌਜਵਾਨਾਂ ਦੇ ਵੱਲੋਂ ਕ੍ਰਿਸਚਨ ਭਾਈਚਾਰੇ ਦੇ ਧਾਰਮਿਕ ਗ੍ਰੰਥ ਬਾਈਬਲ ਨੂੰ ਸਾੜ ਕੇ ਉਸ ਦੀ ਬੇਅਦਬੀ ਕੀਤੀ ਗਈ ਸੀ ਜਿਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਇਸ ਮਾਮਲੇ ਦੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸ ਮਾਮਲੇ ਦੇ ਵਿੱਚ ਐਸ. ਪੀ. ਡੀ. ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਪਿੰਡ ਮਾਧੋਕੇ ਦੇ ‘ਚ ਰੰਜਿਸ਼ ਦੇ ਤਹਿਤ ਇਸ ਵਾਰਦਾਤ ਨੂੰ ਆਜ਼ਮ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇੱਕ ਬੰਦੇ ਦੇ ਨਾਲ ਰਹਿੰਦੇ ਗਵਾਂਢੀਆਂ ਦੇ ਵੱਲੋਂ ਇਸ ਘਨੌਣੀ ਹਰਕਤ ਕੀਤੀ ਗਈ, ਇਹਨਾਂ ਦਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਕੰਧ ਦਾ ਝਗੜਾ ਚੱਲਦਾ ਆ ਰਿਹਾ ਹੈ ਜਿਸ ਨੂੰ ਲੈ ਕੇ ਇਹਨਾਂ ਦੋ ਨੌਜਵਾਨਾਂ ਦੇ ਵੱਲੋਂ ਪਲੈਨਿੰਗ ਕੀਤੀ ਗਈ ਤਾਂ ਬਹਿਬਲ ਨੂੰ ਚੱਕ ਕੇ ਉਸਨੂੰ ਸਾੜਨ ਦਾ ਕੰਮ ਕੀਤਾ ਗਿਆ ਜਿਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਇਹਨਾਂ ਦੋਨਾਂ ਨੂੰ ਗ੍ਰਿਫਤਾਰ ਕਰਕੇ ਬਣ ਦੀ ਕਾਰਵਾਈ ਕਰ ਦਿੱਤੀ ਗਈ ਹੈ।ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹਨਾਂ ਦੋਵਾਂ ਵੱਲੋਂ ਧਰਮ ਦੇ ਨਾਂ ਤੇ ਲੜਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੁਲਿਸ ਵੱਲੋਂ ਮੁਸਤੇ ਦੀ ਦਿਖਾਉਂਦੇ ਹੋਏ ਇਹਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਗਿਆ।