

ਥਾਣਾ ਪਾਤੜਾਂ ਨੇ ਕੀਤਾ ਅੱਣਪਛਾਤੇ ਗੱਡੀ ਦੇ ਚਾਲਕ ਵਿਰੁੱਧ ਕੇਸ ਦਰਜ ਪਾਤੜਾਂ, 23 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਗੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡੇਰਾ ਭੂੰਡਥੇਹ ਸ਼ਾਦੀਪੁਰ ਮੋਮੀਆ ਥਾਣਾ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 125 ਏ, 125 ਬੀ, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਜੀਤ ਸਿੰਘ ਨੇ ਦੱਸਿਆ ਕਿ 21 ਜੁਲਾਈ ਨੂੰ ਜਦੋਂ ਉਹ ਆਪਣੀ ਭੂਆ ਦੇ ਲੜਕੇ ਦਿਲਬਾਗ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਗੋਬਿੰਦਪੁਰਾ ਸ਼ੁਤਰਾਣਾ ਜਾ ਰਿਹਾ ਸੀ ਤਾਂ ਗੱਡੀ ਦੇ ਅਣਪਛਾਤੇ ਚਾਲਕ ਨੇ ਆਪਣੀ ਗੱਡੀ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਤੇ ਦਿਲਬਾਗ ਸਿੰਘ ਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।