
ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇ ਕੇ ਆਰਥਿਕ ਸੰਕਟ ਵਿੱਚੋਂ ਕੱਢਣ ਪ੍ਰੋ. ਬਡੂੰਗ
- by Jasbeer Singh
- February 3, 2025

ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇ ਕੇ ਆਰਥਿਕ ਸੰਕਟ ਵਿੱਚੋਂ ਕੱਢਣ ਪ੍ਰੋ. ਬਡੂੰਗਰ ਕਿਹਾ ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਲਈ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਵੱਲੋਂ ਗਿਆ ਪਾਇਆ ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਜਾ ਰਹੇ ਬਜਟ ਵਿੱਚ ਆਰਥਿਕ ਸੰਕਟ ਵਿੱਚੋਂ ਫਸੇ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਤਾਂ ਜੋ ਆਰਥਿਕ ਸੰਕਟ ਵਿੱਚੋਂ ਪੰਜਾਬ ਨੂੰ ਕੱਢਿਆ ਜਾ ਸਕੇ । ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਜਿੰਨੀਆਂ ਵੀ ਜੰਗਾਂ ਲੜੀਆਂ ਪੰਜਾਬੀਆਂ ਨੇ ਸਭ ਤੋਂ ਵੱਧ ਮੋਹਰੀ ਰੋਲ ਅਦਾ ਕਰਕੇ ਦੇਸ਼ ਲਈ ਕੁਰਬਾਨੀਆਂ ਕੀਤੀਆਂ । ਉਹਨਾਂ ਕਿਹਾ ਕਿ 1948, 1965, 1971 ਦੀ ਹਿੰਦ ਤੇ ਪਾਕ ਦੀਆਂ ਤਿੰਨ ਜੰਗਾਂ ਲੜੀਆਂ ਜਿਨਾਂ ਵਿੱਚ ਸਭ ਤੋਂ ਵੱਧ ਤੇ ਅਹਿਮ ਯੋਗਦਾਨ ਵੀ ਪੰਜਾਬੀਆਂ ਦਾ ਰਿਹਾ ਤੇ ਦੇਸ਼ ਦੀ ਜੰਗੀ ਆਜ਼ਾਦੀ ਵਿੱਚ ਪੰਜਾਬੀਆਂ ਖਾਸ ਕਰ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀ ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ 1947 ਤੋਂ ਬਾਅਦ ਪੰਜਾਬ ਦੇ ਕਿਸਾਨ ਨੇ ਹਿੰਦੁਸਤਾਨ ਨੂੰ ਅੰਨ ਦੇ ਸੰਕਟ ਵਿੱਚੋਂ ਕੱਢਕੇ ਲੋੜ ਤੋਂ ਵੱਧ ਅੰਨ ਪੈਦਾ ਕੀਤਾ ਤੇ ਦੇਸ਼ ਦੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1991 ਵਿੱਚ ਹਿੰਦੁਸਤਾਨ ਨੂੰ ਘੋਰ ਆਰਥਿਕ ਸੰਕਟ ਵਿੱਚੋਂ ਕੱਢਿਆ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੀਆਂ ਕੁਰਬਾਨੀਆਂ, ਪੰਜਾਬ ਦੇ ਸੁਨਹਿਰੀ ਇਤਿਹਾਸ ਨੂੰ ਮੁੱਖ ਰੱਖਦਿਆਂ ਹੋਇਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦੇਸ਼ ਦੇ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਇਸ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਵਿਸ਼ੇਸ਼ ਪੈਕੇਜ ਜਾਰੀ ਕਰਨ। ਉਹਨਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਚਿੱਠੀ ਪੱਤਰ ਵੀ ਲਿਖਿਆ ਗਿਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.