National
0
ਉਨਾਵ ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰੇ ਵਿਅਕਤੀਆਂ ਦੀ ਮੌਤ ਲਈ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਪ੍ਰਗਟ
- by Jasbeer Singh
- July 10, 2024
ਉਨਾਵ ਸੜਕ ਹਾਦਸੇ ਵਿਚ ਮੌਤ ਦੇ ਘਾਟ ਉਤਰੇ ਵਿਅਕਤੀਆਂ ਦੀ ਮੌਤ ਲਈ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਪ੍ਰਗਟ ਉਨਾਵ : ਉੱਤਰ ਪ੍ਰਦੇਸ਼ ਦੇ ਉਨਾਵ ਜਿ਼ਲ੍ਹੇ ਵਿਚ ਇਕ ਸੜਕ ਹਾਦਸੇ `ਚ ਲੋਕਾਂ ਦੀ ਮੌਤ ਹੋਣ `ਤੇ ਦੁੱਖ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਦੇਖ-ਰੇਖ `ਚ ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰਸੰਭਵ ਮਦਦ ਵਿਚ ਜੁਟਿਆ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦਫ਼ਤਰ () ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਹਰਕੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ।
