July 6, 2024 02:24:30
post

Jasbeer Singh

(Chief Editor)

Punjab, Haryana & Himachal

ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਵਿਚਕਾਰ ਧੰਨਵਾਦ ਦੇ ਮਤੇ ‘ਤੇ ਚਰਚਾ ਦਾ ਦਿੱਤਾ ਜਵਾਬ

post-img

ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਵਿਚਕਾਰ ਧੰਨਵਾਦ ਦੇ ਮਤੇ ‘ਤੇ ਚਰਚਾ ਦਾ ਦਿੱਤਾ ਜਵਾਬ ਨਵੀਂ ਦਿੱਲੀ, 3 ਜੁਲਾਈ : ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਵਿਚਕਾਰ ਧੰਨਵਾਦ ਦੇ ਮਤੇ ‘ਤੇ ਚਰਚਾ ਦਾ ਜਵਾਬ ਦਿੰਦਿਆਂ ਕਿਹਾ ਕਿ ਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਸਕਦੇ।ਇਹ ਗੱਲ ਉਨ੍ਹਾਂ ਉਸ ਸਮੇਂ ਆਖੀ ਜਦੋਂ ਵਿਰੋਧੀ ਧਿਰ ਦੇ ਆਗੂ ਭਾਸ਼ਣ ਤੇ ਰਾਜ ਸਭਾ ਸੈਸ਼ਨ ਦਾ ਬਾਈਕਾਟ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਪਿਛਲੇ 10 ਸਾਲਾਂ ਵਿੱਚ ਸਮਰਪਣ ਅਤੇ ਨਿਰੰਤਰ ਸੇਵਾ ਦੇ ਨਾਲ ਕੀਤੇ ਗਏ ਲੋਕ-ਮੁਖੀ ਕੰਮਾਂ ਦਾ ਲੋਕਾਂ ਨੇ ਦਿਲੋਂ ਸਮਰਥਨ ਕੀਤਾ ਹੈ। ਦੇਸ਼ ਦੇ ਲੋਕਾਂ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਹੈ। ਪੀਐਮ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਵੈੱਲ ਵਿੱਚ ਆ ਗਏ ਅਤੇ ਨਾਅਰੇਬਾਜ਼ੀ ਕਰਦੇ ਰਹੇ। ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਵਿਚਕਾਰ ਧੰਨਵਾਦ ਦੇ ਮਤੇ ‘ਤੇ ਚਰਚਾ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ,ਵਿਰੋਧੀ ਧਿਰ ਦੇ ਨੇਤਾ, ਸਾਨੂੰ ਵੀ ਬੋਲਣ ਦਿਓ। ਮੋਦੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਲਗਾਤਾਰ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਮੈਂਬਰ ਵਾਕਆਊਟ ਕਰ ਗਏ। ਿਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਈ ਬਾਬੇ ਜੇਲ੍ਹ ਵਿੱਚ ਹਨ। ਅਜਿਹਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਜੋ ਅੰਧ-ਵਿਸ਼ਵਾਸ ‘ਤੇ ਰੋਕ ਲੱਗੇ । ਇਸ ਤੋਂ ਪਹਿਲਾਂ ਜਦੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਹਾਥਰਸ ਤ੍ਰਾਸਦੀ ਵਿੱਚ ਮਾਰੇ ਗਏ ਲੋਕਾਂ ਲਈ ਸੋਗ ਪ੍ਰਗਟ ਕੀਤਾ ਗਿਆ। ਰਾਜ ਸਭਾ ਦੇ ਚੇਅਰਮੈਨ ਜੈਦੀਪ ਧਨਖੜੇ ਨੇ ਸਦਨ ਵਿੱਚ ਦੋ ਮਿੰਟ ਦਾ ਮੌਨ ਰੱਖਿਆ।

Related Post