Patiala News
0
ਸਰਕਾਰੀ ਮੈਡੀਕਲ ਕਾਲਜ ਦੇ ਪਿ੍ਰੰਸੀਪਲ ਨੇ ‘ਪੇਨ ਕਲੀਨਿਕ’ ਦਾ ਕੀਤਾ ਉਦਘਾਟਨ
- by Jasbeer Singh
- April 25, 2024
ਪਟਿਆਲਾ, 25 ਅਪ੍ਰੈਲ (ਜਸਬੀਰ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪਿ੍ਰੰਸੀਪਲ ਡਾ. ਰਾਜਨ ਸਿੰਗਲਾ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ. ਐਸ. ਰੇਖੀ ਦੀ ਹਾਜ਼ਰੀ ਵਿਚ ‘ਪੇਨ ਕਲੀਨਿਕ’ ਦਾ ਉਦਘਾਟਨ ਕੀਤਾ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਵਿਚ ਐਨਸਥੀਸੀਆ ਵਿਭਾਗ ਦੇ ਵਾਈਸ ਪਿ੍ਰੰਸੀਪਲ ਡਾ. ਆਰ. ਪੀ. ਐਸ. ਸੀਬੀਆ ਅਤੇ ਸਰਜਰੀ ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਡਾ. ਅਸ਼ਵਨੀ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਡਾ. ਪ੍ਰਮੋਦ ਕੁਮਾਰ ਪ੍ਰੋਫੈਸਰ ਅਤੇ ਮੁਖੀ ਅਤੇ ਡਾ. ਬਲਵਿੰਦਰ ਕੌਰ ਪ੍ਰੋਫੈਸਰ ਐਨਸਥੀਸੀਆ ਵਿਭਾਗ ਨੇ ਤਕਲੀਫ ਦੀ ਪੀੜਾਂ ਬਾਰੇ ਲੋਕਾਂ ਨੂੰ ਜਾਗਰੁਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਸ਼ੁਰੂ ਹੋਣ ਨਾਲ ਦੂਰ ਦੁਰਾਡੇ ਲੋਕਾਂ ਨੂੰ ਵੀ ਲਾਭ ਮਿਲੇਗਾ। ਇਸ ਮੌਕੇ ਡਾ. ਲਲਿਤ ਗਰਗ ਤੋਂ ਇਲਾਵਾ ਵਿਭਾਗ ਦੇ ਹੋਰ ਡਾਕਟਰ ਅਤੇ ਸਟਾਫ ਵੀ ਹਾਜ਼ਰ ਸੀ।
