post

Jasbeer Singh

(Chief Editor)

Latest update

ਜੇਲ ਵਿਚ ਬੰਦ ਕੈਦੀ ਦੀ ਹਸਪਤਾਲ ਪਹੁੰਚਦਿਆਂ ਹੀ ਹੋਈ ਮੌਤ

post-img

ਜੇਲ ਵਿਚ ਬੰਦ ਕੈਦੀ ਦੀ ਹਸਪਤਾਲ ਪਹੁੰਚਦਿਆਂ ਹੀ ਹੋਈ ਮੌਤ ਲੁਧਿਆਣਾ : ਪੰਜਾਬ ਦੇ ਉਦਯੋਗਿਕ ਸ਼ਹਿਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿਚ ਬਣੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀ ਦੀ ਸਿਹਤ ਅਚਾਨਕ ਵਿਗੜਨ ਤੇ ਜਦੋਂ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਉਸਦੀ ਮੌਤ ਹੋ ਗਈ।ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਸ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਨੇ ਦੱਸਿਆ ਕਿ ਨਵੀਨ ਨਜ਼ਰਬੰਦ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਇਲਾਜ ਲਈ ਜੇਲ੍ਹ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Related Post