post

Jasbeer Singh

(Chief Editor)

Punjab

ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦੀ ਕਾਰਵਾਈ ਰਾਜਪਾਲ ਦੇ ਭਾਸ਼ਣ ਨਾਲ ਹੋਈ ਸ਼ੁਰੂ

post-img

ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦੀ ਕਾਰਵਾਈ ਰਾਜਪਾਲ ਦੇ ਭਾਸ਼ਣ ਨਾਲ ਹੋਈ ਸ਼ੁਰੂ ਚੰਡੀਗੜ੍ਹ, 6 ਮਾਰਚ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਸ਼ੁਰੂਆਤ ਅੱਜ ਰਾਜਪਾਲ ਪੰਜਾਬ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਈ। ਕੀ ਆਖਿਆ ਰਾਜਪਾਲ ਪੰਜਾਬ ਨੇ ਪੰਜਾਬ ਵਿਧਾਨ ਸਭਾ ਦੀ ਜਿਥੇ ਅੱਜ ਪਹਿਲੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ ਦੀ ਸ਼ੁਰੂਆਤ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਹੋਈ ਨੇ ਕਿਹਾ ਕਿ ਮੇਰੀ ਸਰਕਾਰ ਸਿਹਤ, ਪਰਿਵਾਰ ਅਤੇ ਭਲਾਈ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਤੇ ਸਾਂਝੀਵਾਲਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਪਰ ਜਿਵੇਂ ਹੀ ਰਾਜਪਾਲ ਨੇ ਬੋਲਣਾ ਸ਼ੁਰੂ ਕੀਤਾ ਇਕ ਕਾਂਗਰਸੀ ਵਿਧਾਇਕ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸਿ਼ਸ਼ ਕੀਤੀ ਗਈ ਜਿਸ ਨਾਲ ਹੰਗਾਮਾ ਸ਼ੁਰੂ ਹੋ ਗਿਆ । ਹਾਲਾਂਕਿ ਇਸ ਦੌਰਾਨ ਰਾਜਪਾਲ ਵਲੋਂ ਆਪਣੇ ਭਾਸ਼ਣ ਦੇ ਵਿਚਾਲੇ ਹੀ ਉਨ੍ਹਾਂ ਨੂੰ ਟੋਕਦਿਆਂ ਆਖਿਆ ਗਿਆ ਕਿ ਤੁਸੀਂ ਆਪਣੇ ਮੁੱਦੇ ਬਾਅਦ ਵਿਚ ਚੁੱਕਣਾ । ਪੰਜਾਬ ਮੁੱਖ ਮੰਤਰੀ ਕੈਂਸਰ ਯੋਜਨਾ 10 ਸਰਕਾਰ ਤੇ 11 ਨਿਜੀ ਹਸਪਤਾਲਾਂ ਵਿਚ ਕਰਦੀ ਹੈ ਕੰਮ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪੰਜਾਬ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ ਤਹਿਤ ਕੈਂਸਰ ਦੇ ਇਲਾਜ ਦੀ ਪੇਸ਼ਕਸ਼ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਯੋਜਨਾ 10 ਸਰਕਾਰੀ ਹਸਪਤਾਲਾਂ ਰਾਹੀਂ ਚਲਾਈ ਜਾਂਦੀ ਹੈ। ਇਹ ਯੋਜਨਾ 11 ਨਿੱਜੀ ਹਸਪਤਾਲਾਂ ਵਿੱਚ ਵੀ ਕੰਮ ਕਰਦੀ ਹੈ, ਉੱਥੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ । ਰਾਜਪਾਲ ਕਟਾਰੀਆ ਨੇ ਕਿਹਾ ਹੈ ਕਿ ਸਰਕਾਰ ਨੇ ਸਿਹਤ ਸੰਭਾਲ ਨੈੱਟਵਰਕ ਨੂੰ ਮਜ਼ਬੂਤ ਕੀਤਾ ਹੈ। ਇਸ ਤਬਦੀਲੀ ਦੇ ਕੇਂਦਰ ਵਿੱਚ 881 ਆਮ ਆਦਮੀ ਕਲੀਨਿਕ ਹਨ, ਜੋ ਕਿ ਇੱਕ ਵੱਡੀ ਪਹਿਲ ਹੈ । 2022 ਤੋਂ ਕੀਤੀ ਗਈ ਹੈ 934 ਡਾਕਟਰਾਂ ਦੀ ਭਰਤੀ ਉਹ ਇੱਕ ਵਿਸ਼ਵ ਪੱਧਰੀ ਮਾਡਲ ਵਜੋਂ ਉਭਰੇ ਹਨ, ਜਿਨ੍ਹਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ `ਤੇ ਪ੍ਰਸ਼ੰਸਾ ਮਿਲੀ ਹੈ। ਉਹ ਟੈਸਟ ਅਤੇ ਦਵਾਈਆਂ ਪ੍ਰਦਾਨ ਕਰਦੇ ਹਨ। ਮੈਨੂੰ ਸੂਚਿਤ ਕੀਤਾ ਗਿਆ ਹੈ ਕਿ 240 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ।ਰਾਜਪਾਲ ਨੇ ਕਿਹਾ ਹੈ ਕਿ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਹੋਈ ਹੈ । 2022 ਤੋਂ 934 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ, ਜੋ ਕਿ ਸੇਵਾ ਕਰ ਰਹੇ ਡਾਕਟਰਾਂ ਦੀ ਕੁੱਲ ਗਿਣਤੀ ਦਾ 25 ਫੀਸਦੀ ਹੈ । ਇਸ ਦੌਰਾਨ 400 ਮਾਹਰ ਡਾਕਟਰਾਂ ਦੀ ਭਰਤੀ ਜਾਰੀ ਹੈ। ਨਰਸਿੰਗ ਭਰਤੀ ਵੀ ਜਾਰੀ ਹੈ ।

Related Post

Instagram