ਲੰਮੇ ਸਮੇਂ ਤੋਂ ਲਟਕੀਆਂ ਪਈਆਂ ਬਜ਼ੁਰਗ ਨਾਗਰਿਕਾਂ ਦੀਆਂ ਪਟੀਸ਼ਨਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਦਾ ਪੰਜਾਬ ਐਂਡ ਹ
- by Jasbeer Singh
- August 21, 2024
ਲੰਮੇ ਸਮੇਂ ਤੋਂ ਲਟਕੀਆਂ ਪਈਆਂ ਬਜ਼ੁਰਗ ਨਾਗਰਿਕਾਂ ਦੀਆਂ ਪਟੀਸ਼ਨਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਦਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤਾ ਫ਼ੈਸਲਾ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲੰਮੇ ਸਮੇਂ ਤੋਂ ਲਟਕੀਆਂ ਪਈਆਂ ਬਜ਼ੁਰਗ ਨਾਗਰਿਕਾਂ ਦੀਆਂ ਪਟੀਸ਼ਨਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਦਾ ਇਕ ਅਹਿਮ ਫ਼ੈਸਲਾ ਲਿਆ ਹੈ। ਦੱਸਦਯੋਗ ਹੈ ਕਿ ਹਾਈ ਕੋਰਟ ਵਿਚ ਕਰੀਬ 4 ਲੱਖ 30 ਹਜ਼ਾਰ ਮਾਮਲੇ ਲਟਕੇ ਹੋਏ ਹਨ। ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਬਜ਼ੁਰਗਾਂ ਦੀਆਂ ਪਟੀਸ਼ਨਾਂ ਦਾ ਜਲਦੀ ਨਿਪਟਾਰਾ ਕਰਨ ਲਈ ਕਿਹਾ ਹੈ। ਅਜਿਹੇ ਮਾਮਲੇ ਜਿਨ੍ਹਾਂ ’ਚ ਪਟੀਸ਼ਨਰ ਜਾਂ ਅਪੀਲਕਰਤਾ ਦੀ ਉਮਰ 91 ਸਾਲ ਤੋਂ ਵੱਧ ਹੈ, ਉਨ੍ਹਾਂ ਦੇ ਮਾਮਲਿਆਂ ਦੀ ਛਾਂਟੀ ਕਰ ਕੇ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਗਿਆ ਹੈ।

