post

Jasbeer Singh

(Chief Editor)

Punjab

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਆਨਲਾਈਨ ਮਿਲਣੀ ਦਾ ਆਯੋਜਨ

post-img

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਆਨਲਾਈਨ ਮਿਲਣੀ ਦਾ ਆਯੋਜਨ ਚੰਡੀਗੜ੍ਹ, 11 ਮਈ 2026 : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਤੇ ਸਿ਼ਕਾਇਤਾਂ ਦੇ ਹੱਲ ਲਈ ਇਕ ਆਨ ਲਾਈਨ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਕਦੋਂ ਆਯੋਜਿਤ ਕੀਤਾ ਜਾ ਰਿਹੈ ਇਹ ਪ੍ਰੋਗਰਾਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਜੋ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸਿ਼ਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਉਣ ਲਈ ਆਨ ਲਾਈਨ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਹ ਆਯੋਜਨ 13 ਮਈ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ। ਕੀ ਜਾਣਕਾਰੀ ਦਿੱਤੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਉਪਰੋਕਤ ਪ੍ਰੋਗਰਾਮ ਸਬੰਧੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨ-ਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸਿ਼ਕਾਇਤਾਂ ਅਤੇ ਸੁਝਾਅ ਸੁਣਨਗੇ । ਉਨ੍ਹਾਂ ਅੱਗੇ ਕਿਹਾ ਕਿ ਇਸ ਮੀਟਿੰਗ ਦੌਰਾਨ ਪ੍ਰਾਪਤ ਹੋਈਆਂ ਸਿ਼ਿਕਾਇਤਾਂ ਦੇ ਜਲਦੀ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ । ਕਿਸ ਪਤੇ ਤੇ ਭੇਜੀਆਂ ਜਾ ਸਕਦੀਆਂ ਹਨ ਸਿ਼ਕਾਇਤ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸਿ਼ਕਾਇਤਾਂ minister.pa@punjab.gov.in ‘ਤੇ ਭੇਜ ਸਕਦੇ ਹਨ । ਇਸ ਤੋਂ ਇਲਾਵਾ ਆਨ-ਲਾਈਨ ਮੀਟਿੰਗ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕੀਤੀ ਜਾ ਸਕਦੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਮਿਤੀ ਅਤੇ ਸਮੇਂ ਅਨੁਸਾਰ ਆਨ-ਲਾਈਨ ਮੀਟਿੰਗ ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਨਿਰਧਾਰਤਤ ਮਿਤੀ ਅਤੇ ਸਮੇਂ ਅਨੁਸਾਰ ਆਨ ਲਾਈਨ ਵਿਚ ਸ਼ਾਮਲ ਹੋਣ ਲਈ 8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਪਾਸਵਰਡ 742627 ਹੋਵੇਗਾ ।

Related Post

Instagram