
ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ਰੇਣੀਆਂ ਦੀ ਭਲਾਈ ਬਾਰੇ ਕਮੇਟੀ ਨੇ ਯੂਨੀ
- by Jasbeer Singh
- September 26, 2024

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ਰੇਣੀਆਂ ਦੀ ਭਲਾਈ ਬਾਰੇ ਕਮੇਟੀ ਨੇ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਿਦਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ ਪਟਿਆਲਾ, 26 ਸਤੰਬਰ : ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ਰੇਣੀਆਂ ਦੀ ਭਲਾਈ ਬਾਰੇ ਕਮੇਟੀ ਨੇ ਅੱਜ ਬਾਅਦ ਦੁਪਹਿਰ ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਅਧਿਕਾਰੀਆਂ, ਪੱਛੜੀਆਂ ਸ਼ਰੇਣੀਆਂ ਨਾਲ਼ ਸੰਬੰਧਤ ਅਮਲੇ ਦੇ ਮੈਂਬਰਾਂ ਅਤੇ ਵਿਿਦਆਰਥੀਆਂ ਨਾਲ਼ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਕਮੇਟੀ ਵੱਲੋਂ ਵੱਖ-ਵੱਖ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਿਦਆਰਥੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹਰੇਕ ਸਮੱਸਿਆ ਬਾਰੇ ਕਮੇਟੀ ਕੋਲ਼ ਲਿਖਤੀ ਤੌਰ ਉੱਤੇ ਵੇਰਵੇ ਭੇਜਣ ਲਈ ਕਿਹਾ ਤਾਂ ਕਿ ਹਰੇਕ ਕੇਸ ਦੀ ਵਿਸਥਾਰ-ਪੂਰਵਕ ਸਮੀਖਿਆ ਉਪਰੰਤ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ। ਕਮੇਟੀ ਨੇ ਭਰੋਸਾ ਦਿਵਾਇਆ ਕਿ ਹਰੇਕ ਮੁਲਾਜ਼ਮ ਅਤੇ ਵਿਿਦਆਰਥੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਕਮੇਟੀ ਮੈਂਬਰਾਂ ਵੱਲੋਂ ਇਸ ਗੱਲਬਾਤ ਦੌਰਾਨ ਜ਼ੋਰ ਦੇ ਕੇ ਕਿਹਾ ਗਿਅ ਕਿ ਕਿਸੇ ਵੀ ਤਰੱਕੀ ਅਤੇ ਭਰਤੀ ਸਮੇਂ ਸੰਬੰਧਤ ਵਰਗ ਦੇ ਕਿਸੇ ਵੀ ਵਿਅਕਤੀ ਨਾਲ਼ ਕੋਈ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ । ਜਿ਼ਕਰਯੋਗ ਹੈ ਕਿ ਇਸ ਕਮੇਟੀ ਦੇ ਸਭਾਪਤੀ ਡਾ. ਰਵਜੋਤ ਸਿੰਘ ਹਨ। ਅਤੇ ਇਸ ਵਿੱਚ ਸ਼ਾਮਿਲ ਮੈਂਬਰਾਂ ਵਿੱਚ ਸ੍ਰੀ ਅਮਿਤ ਰਤਨ ਕੋਟਫੱਤਾ, ਡਾ. ਚਰਨਜੀਤ ਸਿੰਘ, ਸ. ਦਲਬੀਰ ਸਿੰਘ ਟੌਗ, ਸ. ਗੁਰਦੇਵ ਸਿੰਘ ਦੇਵ ਮਾਨ, ਸ. ਜਗਸੀਰ ਸਿੰਘ, ਸ. ਜਸਬੀਰ ਸਿੰਘ ਸੰਧੂ, ਸ. ਲਾਭ ਸਿੰਘ ਉੱਗੋਕੇ, ਸ੍ਰੀ ਮਹਿੰਦਰ ਭਗਤ, ਡਾ.ਨਛੱਤਰ ਪਾਲ, ਸ੍ਰੀ ਰਜਨੀਸ਼ ਕੁਮਾਰ ਦਹੀਆ, ਸ਼੍ਰੀ ਸੁਖਵਿੰਦਰ ਸਿੰਘ ਕੋਟਲੀ ਅਤੇ ਸ੍ਰ.ਵਿਕਰਮਜੀਤ ਸਿੰਘ ਚੌਧਰੀ ਸ਼ਾਮਿਲ ਹਨ । ਮੀਟਿੰਗ ਦੌਰਾਨ ਯੂਨੀਵਰਸਿਟੀ ਤੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ, ਡੀਨ ਵਿਿਦਆਰਥੀ ਭਲਾਈ ਪ੍ਰੋ. ਮੋਨਿਕਾ ਚਾਵਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ ।