post

Jasbeer Singh

(Chief Editor)

Punjab

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਅੰਮ੍ਰਿਤਪਾਲ ਸਿੰਘ ਨੂੰ ਲਿਆਂਦਾ ਬਟਾਲਾ

post-img

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਅੰਮ੍ਰਿਤਪਾਲ ਸਿੰਘ ਨੂੰ ਲਿਆਂਦਾ ਬਟਾਲਾ ਬਟਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਦਿਆਂ ਹੀ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ ਆਸਟਰੀਆ ਤੋਂ ਭਾਰਤ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ।

Related Post