post

Jasbeer Singh

(Chief Editor)

Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਜਲੰਧਰ 'ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ 'ਤੇ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ

post-img

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਜਲੰਧਰ 'ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ 'ਤੇ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ ਨੋਟਿਸ ਲਿਆ ਅਤੇ ਪੁਲਿਸ ਨੂੰ ਇਸ ਮਾਮਲੇ ਤੇ ਸਖਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਿਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਹਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਗਈ ਅਤੇ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

Related Post