post

Jasbeer Singh

(Chief Editor)

Punjab

ਸ੍ਰੀ ਹਜ਼ੂਰ ਸਾਹਿਬ ਤੋਂ ਧਾਰਮਿਕ ਰੇਲ ਯਾਤਰਾ ਦਾ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣ ਤੇ ਬੁੱਢਾ ਦਲ ਅਤੇ ਸ਼੍ਰੋਮਣੀ ਕਮੇਟੀ ਵੱਲ

post-img

ਸ੍ਰੀ ਹਜ਼ੂਰ ਸਾਹਿਬ ਤੋਂ ਧਾਰਮਿਕ ਰੇਲ ਯਾਤਰਾ ਦਾ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣ ਤੇ ਬੁੱਢਾ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਨਿੱਘਾ ਸੁਆਗਤ ਅੰਮ੍ਰਿਤਸਰ : ਗੁਰਦੁਆਰਾ ਬਾਬਾ ਭੁਜੰਗ ਸਿੰਘ ਜੀ ਸ਼ਹੀਦ ਚੈਰੀਟੇਬਲ ਟਰੱਸਟ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵੱਲੋਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਬੀਤੀ ਦਿਨੀ ਚੱਲੀ ਧਾਰਮਿਕ ਰੇਲ ਯਾਤਰਾ ਵੱਖ-ਵੱਖ ਤਖ਼ਤਾਂ ਤੋਂ ਹੁੰਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵਂੰਡੀ ਸਾਬੋ ਕੀ ਬਠਿੰਡਾ ਤੋਂ ਚੱਲ ਕੇ ਦੇਰ ਰਾਤ ਅੰਮ੍ਰਿਤਸਰ ਰੇਲਵੇ ਸਟੇਸ਼ਨ ਪੁੱਜਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਤਰਨਾਦਲ ਸੁਰਸਿੰਘ ਦੀ ਅਗਵਾਈ ਵਿੱਚ ਨਿਹੰਗ ਸਿੰਘ ਫੌਜਾਂ, ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਯਾਦਵਿੰਦਰ ਸਿੰਘ ਐਡੀ. ਮੈਨੇਜਰ, ਸ. ਬਿਕਰਮਜੀਤ ਸਿੰਘ ਝੰਗੀ ਆਪਣੇ ਸਾਥੀਆਂ ਸਮੇਤ ਸੁਅਗਤ ਲਈ ਪੁਜੇ। ਬਾਬਾ ਬਲਬੀਰ ਸਿੰਘ ਵੱਲੋਂ ਰੇਲ ‘ਚ ਸਪੈਸ਼ਲ ਬੋਗੀ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਵੱਲੋਂ ਸੁਸ਼ੋਭਿਤ ਹੱਥ ਲਿਖਤ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮਰਯਾਦਾ ਅਨੁਸਾਰ ਰੁਮਾਲਾ ਸਾਹਿਬ ਅਤੇ ਫੁੱਲਾਂ ਦੇ ਹਾਰ ਭੇਟ ਕੀਤੇ ਗਏ। ਬੁੱਢਾ ਦਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਸਾਂਝੇ ਰੂਪ ਵਿੱਚ ਪੰਜਾਂ ਪਿਆਰਿਆਂ, ਨਿਸ਼ਾਨਚੀਆਂ, ਨਿਗਾਰਚੀਆਂ ਨੂੰ ਸਿਰਪਾਓ ਪਾ ਕੇ ਸੁਆਗਤ ਕੀਤਾ। ਸਟੇਸ਼ਨ ਤੋਂ ਸ੍ਰੀ ਦਰਬਾਰ ਸਾਹਿਬ ਤੀਕ ਯਾਤਰਾ ਦੇ ਨਾਲ ਨਿਹੰਗ ਸਿੰਘਾਂ ਦੇ ਮੁਖੀ ਬਾਬਾ ਬਲਬੀਰ ਸਿੰਘ ਤੇ ਬਾਬਾ ਅਵਤਾਰ ਸਿੰਘ ਨਾਲ ਰਹੇ। ਗੁਰੂ ਮਹਾਰਾਜ ਦਾ ਸੁਖ ਆਸਨ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਕੀਤਾ ਗਿਆ । ਸਮਾਗਮ ਦੇ ਅੰਤਿਮ ਪੜਾਅ ਤੇ ਧਾਰਮਿਕ ਰੇਲ ਯਾਤਰਾ ਦੇ ਪ੍ਰਬੰਧਕ ਜਨ ਸ. ਰਵਿੰਦਰ ਸਿੰਘ ਬੁੰਗਈ ਪ੍ਰਧਾਨ, ਸ. ਰਵਿੰਦਰ ਸਿੰਘ ਕਪੂਰ ਸੁਪਰੀਡੈਂਟ ਹਜ਼ੂਰ ਸਾਹਿਬ, ਸਿੰਘ ਸਾਹਿਬ ਗਿ. ਗੁਰਮੀਤ ਸਿੰਘ, ਭਾਈ ਤਨਵੀਰ ਸਿੰਘ, ਸ. ਇੰਦਰਪਾਲ ਸਿੰਘ ਫੌਜੀ ਦਾ ਬੁੱਢਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਦੀਆਂ ਇਮਾਰਤਾਂ ਖ਼ੂਬਸੂਰਤ ਰੋਸ਼ਨੀ ਨਾਲ ਰੁਸ਼ਨਾਈਆਂ ਗਈਆਂ। ਇਸ ਰੇਲ ਯਾਤਰਾ ਵਿੱਚ ਸ਼ਾਮਲ 15 ਸੌ ਸਰਧਾਲੂਆਂ ਦੀ ਰਹਾਇਸ਼ ਆਦਿ ਜਿਥੇ ਸ੍ਰੀ ਦਰਬਾਰ ਸਾਹਿਬ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਉਥੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਮੁੱਚੀ ਸੰਗਤ ਦੀ ਟਹਿਲ ਸੇਵਾ ਕੀਤੀ ਗਈ।

Related Post