post

Jasbeer Singh

(Chief Editor)

National

ਪੰਜਾਬ ਦਾ ਮਾਲੀਆ ਘਾਟਾ ਅਤੇ ਸੂਬੇ ਦੀ ਵਿੱਤੀ ਸਿਹਤ ਗੰਭੀਰ ਚਿੰਤਾ ਦਾ ਵਿਸ਼ਾ ਹੈ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ

post-img

ਪੰਜਾਬ ਦਾ ਮਾਲੀਆ ਘਾਟਾ ਅਤੇ ਸੂਬੇ ਦੀ ਵਿੱਤੀ ਸਿਹਤ ਗੰਭੀਰ ਚਿੰਤਾ ਦਾ ਵਿਸ਼ਾ ਹੈ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਚੰਡੀਗੜ੍ਹ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਦਾ ਮਾਲੀਆ ਘਾਟਾ ਅਤੇ ਸੂਬੇ ਦੀ ਵਿੱਤੀ ਸਿਹਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਹਾਲਾਂਕਿ ਮਾਲੀਏ ਵਿੱਚ ਲਗਭਗ 11% ਦਾ ਵਾਧਾ ਹੋਇਆ ਹੈ, ਖਰਚੇ ਵਿੱਚ 13% ਦਾ ਵਾਧਾ ਹੋਇਆ ਹੈ, ਪੰਜਾਬ ਵਿੱਚ ਵਿੱਤ ਦੀਆਂ ਪ੍ਰਾਪਤੀਆਂ ਅਤੇ ਖਰਚਿਆਂ ਵਿੱਚ ਲਗਾਤਾਰ ਅਸੰਤੁਲਨ ਰਾਜ `ਤੇ ਵਧ ਰਹੇ ਵਿੱਤੀ ਦਬਾਅ ਨੂੰ ਦਰਸਾਉਂਦਾ ਹੈ। ਡਾਕਟਰ ਸਾਹਨੀ ਨੇ ਕਿਹਾ ਕਿ ਕੇਂਦਰੀ ਪੂਲ ਲਈ ਕਣਕ ਅਤੇ ਚੌਲਾਂ ਦੀ ਖਰੀਦ ਲਈ ਸੀਸੀਐਲ ਵਿਆਜ਼ ਦਰਾਂ ਕਾਰਨ ਪੰਜਾਬ ਨੂੰ ਸਾਲਾਨਾ 650 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਡਾ. ਸਾਹਨੀ ਨੇ ਮੁੜ ਕੇਂਦਰ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਨੂੰ ਇਸ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ਵਿਚੋਂ ਕੱਢਣ ਲਈ ਸਹਾਇਤਾ ਕਰੇ। ਪੰਜਾਬ ਦੇ ਕਰੀਬ 8500 ਕਰੋੜ ਰੁਪਏ ਦੇ ਫੰਡ ਕੇਂਦਰ ਸਰਕਾਰ ਕੋਲ ਬਕਾਇਆ ਪਏ ਹਨ, ਜਿਸ ਵਿੱਚ 5658 ਕਰੋੜ ਰੁਪਏ ਪੇਂਡੂ ਵਿਕਾਸ ਫੰਡ, 1000 ਕਰੋੜ ਰੁਪਏ ਨੈਸ਼ਨਲ ਹੈਲਥ ਮਿਸ਼ਨ ਅਤੇ 1837 ਕਰੋੜ ਰੁਪਏ ਰਾਜ ਨੂੰ ਪੂੰਜੀ ਨਿਵੇਸ਼ ਲਈ ਵਿਸ਼ੇਸ਼ ਸਹਾਇਤਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੋਰ ਕਰਜ਼ਾ ਚੁੱਕਣਾ ਕੋਈ ਸਥਾਈ ਹੱਲ ਨਹੀਂ ਹੈ ਅਤੇ ਸਹਿਕਾਰੀ ਸੰਘਵਾਦ ਦੀ ਅਸਲ ਭਾਵਨਾ ਨਾਲ ਕੇਂਦਰ ਨੂੰ ਇਸ ਔਖੇ ਸਮੇਂ ਵਿੱਚ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ। ਡਾ. ਸਾਹਨੀ ਨੇ ਅਪੀਲ ਕੀਤੀ ਕਿ ਪੂੰਜੀ ਨਿਵੇਸ਼ ਲਈ ਸੂਬੇ ਨੂੰ ਵਿਸ਼ੇਸ਼ ਸਹਾਇਤਾ ਲਈ ਪਹਿਲਾਂ ਹੀ ਪ੍ਰਵਾਨ ਕੀਤੇ 1837 ਕਰੋੜ ਰੁਪਏ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੇ ਜਾਣ।ਡਾ. ਸਾਹਨੀ ਨੇ ਪਿਛਲੇ ਹਫ਼ਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ 1,102 ਏਕੜ ਰਕਬੇ ਵਿੱਚ ਇੰਟੈਗਰੇਟਿਡ ਮੈਨੂਫੈਕਚਰਿੰਗ ਕਲੱਸਟਰ (ਆਈ.ਐਮ.ਸੀ.) ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਲਈ ਕੇਂਦਰ ਸਰਕਾਰ ਦੀ ਪ੍ਰਸ਼ੰਸਾ ਕੀਤੀ ਅਤੇ ਆਸ ਪ੍ਰਗਟਾਈ ਕਿ ਕੇਂਦਰ ਇਸ ਲਈ ਛੇਤੀ ਹੀ ਫੰਡ ਜਾਰੀ ਕਰੇਗਾ।

Related Post