post

Jasbeer Singh

(Chief Editor)

Punjab

ਦਿੜ੍ਹਬਾ ਤੋਂ ਬਘਰੌਲ ਤਕ ਕਰੀਬ 07 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤੀ ਸੜਕ ਕੈਬਨਿਟ ਮੰਤਰੀ ਹਰਪਾਲ ਸਿੰਘ

post-img

ਦਿੜ੍ਹਬਾ ਤੋਂ ਬਘਰੌਲ ਤਕ ਕਰੀਬ 07 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤੀ ਸੜਕ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲੋਕ ਅਰਪਿਤ *ਹਲਕੇ ਦੇ ਵੱਡੀ ਗਿਣਤੀ ਪਿੰਡਾਂ ਨੂੰ ਮਿਲੇਗਾ ਲਾਭ *ਲੋਕਾਂ ਦੀ ਚਿਰਕੋਣੀ ਮੰਗ ਹੋਈ ਪੂਰੀ ਦਿੜ੍ਹਬਾ, 31 ਮਈ : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ ਦਿੜ੍ਹਬਾ ਤੋਂ ਬਘਰੌਲ ਵਾਇਆ ਸਮੂਰਾਂ, ਸਫੀਪੁਰ ਖੁਰਦ ਤੇ ਸਫੀਪੁਰ ਕਲਾਂ, ਕਰੀਬ 15.6 ਕਿਲੋਮੀਟਰ ਲੰਬੀ ਤੇ 18 ਫੁੱਟ ਚੌੜੀ ਸੜਕ ਦੀ ਕਰੀਬ 07 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਕੀਤੀ ਗਈ ਹੈ। ਇਸ ਨਾਲ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਨੂੰ ਲਾਭ ਹੋਵੇਗਾ ਤੇ ਇਸ ਨਾਲ ਹਲਕੇ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਉਪਰੋਕਤ ਸੜਕ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ। ਕੈਬਨਟ ਮੰਤਰੀ ਨੇ ਦੱਸਿਆ ਕਿ ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਪਿੰਡਾਂ ਵਿੱਚ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਵਧੀਆ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਾਂ। ਪਿੰਡਾਂ ਦੇ ਪਾਣੀ ਦੀ ਨਿਕਾਸੀ ਅਤੇ ਟੋਭਿਆਂ ਦੀ ਸਫਾਈ ਲਈ ਕੰਮ ਲਗਾਤਾਰ ਜਾਰੀ ਹਨ। ਸ. ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਨਿਰਮਾਣ ਅਧੀਨ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਣ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਉਹਨਾਂ ਕਿਹਾ ਹਲਕਾ ਦਿੜ੍ਹਬਾ ਕਦੇ ਪਛੜਿਆ ਹੋਇਆ ਮੰਨਿਆ ਜਾਂਦਾ ਸੀ ਪਰ ਅੱਜ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਸ਼ਾਮਲ ਹੈ। ਮੀਡੀਆ ਵੱਲੋਂ ਨਸ਼ਿਆਂ ਦੇ ਖਾਤਮੇ ਬਾਬਤ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਯੁੱਧ ਬੇਰੋਕ ਜਾਰੀ ਹੈ ਅਤੇ ਅੱਜ ਤੋਂ ਬਾਅਦ ਜੇਕਰ ਨਸ਼ਿਆਂ ਸਬੰਧੀ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਥਾਣੇ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ। ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ ਤੇ ਇਹਨਾਂ ਦੇ ਖਾਤਮੇ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਚੇਅਰਮੈਨ, ਇੰਪਰੂਵਮੈਂਟ ਟਰਸਟ, ਸੰਗਰੂਰ ਸ. ਪ੍ਰੀਤਮ ਸਿੰਘ ਪੀਤੂ, ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸੋਹੀ ਅਤੇ ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਸ੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਪਿੰਡਾਂ ਦੇ ਲੋਕ ਤੇ ਦਿੜ੍ਹਬਾ ਵਾਸੀ ਹਾਜ਼ਰ ਸਨ।

Related Post