post

Jasbeer Singh

(Chief Editor)

Patiala News

ਅਗਲੇ ਦੋ ਮਹੀਨਿਆਂ ਅੰਦਰ 5.04 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਵੇਗੀ ਮਹਿਲਾਂ ਤੋਂ ਖਡਿਆਲ ਤੱਕ ਜਾਂਦੀ ਸੜਕ : ਹਰਪਾ

post-img

ਅਗਲੇ ਦੋ ਮਹੀਨਿਆਂ ਅੰਦਰ 5.04 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਵੇਗੀ ਮਹਿਲਾਂ ਤੋਂ ਖਡਿਆਲ ਤੱਕ ਜਾਂਦੀ ਸੜਕ : ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੜਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ, ਸੜਕ ਦੀ ਚੌੜਾਈ ਨੂੰ 10 ਫੁੱਟ ਤੋਂ ਵਧਾ ਕੇ ਕੀਤਾ ਜਾਵੇਗਾ 18 ਫੁੱਟ ਮਹਿਲਾਂ ਚੌਂਕ/ ਦਿੜ੍ਹਬਾ, 22 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਹਿਲਾਂ ਚੌਂਕ ਤੋਂ ਖਡਿਆਲ ਤੱਕ ਅਪਗ੍ਰੇਡ ਕੀਤੀ ਜਾਣ ਵਾਲੀ ਸੜਕ ਨੂੰ ਬਣਾਉਣ ਦੇ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਉਹਨਾਂ ਕਿਹਾ ਕਿ 5.10 ਕਿਲੋਮੀਟਰ ਲੰਬੀ ਇਸ ਸੜਕ ਦੀ ਖਸਤਾ ਹਾਲਤ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ ਅਤੇ ਇਸ ਸੜਕ ਦੇ ਅਪਗ੍ਰੇਡ ਹੋਣ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਵੱਡੀ ਸਮੱਸਿਆ ਤੋਂ ਰਾਹਤ ਮਿਲੇਗੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਉਂਦਿਆਂ ਹੋਇਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਕਾਇਆ ਕਲਪ ਕਰਨ ਲਈ ਹਰ ਪੱਖ ਤੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵੀ ਵਿਕਾਸ ਕਾਰਜ ਪੂਰੇ ਜੋਸ਼ੋ ਖਰੋਸ਼ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਇਹ ਸੜਕ 5.04 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਵੇਗੀ ਅਤੇ ਇਸ ਦੇ ਨਿਰਮਾਣ ਕਾਰਜ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀ ਹਦਾਇਤ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਗਈ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਇਸ ਸੜਕ ਦੀ ਚੌੜਾਈ ਲਗਭਗ 10 ਫੁੱਟ ਹੈ ਜਿਸ ਨੂੰ ਵਧਾ ਕੇ ਹੁਣ 18 ਫੁੱਟ ਕੀਤਾ ਜਾ ਰਿਹਾ ਹੈ ਤਾਂ ਜੋ ਦੋਵਾਂ ਪਾਸਿਆਂ ਤੋਂ ਵਾਹਨ ਲੰਘਾਉਣ ਵਾਲੇ ਰਾਹਗੀਰਾਂ ਨੂੰ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਪੜਾਅਵਾਰ ਹੱਲ ਕਰਨ ਲਈ ਉਹ ਦਿਨ ਰਾਤ ਸਰਗਰਮ ਹਨ ਅਤੇ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵੱਡੇ ਲੋਕ ਪੱਖੀ ਪ੍ਰੋਜੈਕਟ ਆਰੰਭੇ ਗਏ ਹਨ ਅਤੇ ਅਤੇ ਜਲਦੀ ਹੀ ਕਈ ਮਹੱਤਵਪੂਰਨ ਪ੍ਰੋਜੈਕਟ ਮੁਕੰਮਲ ਵੀ ਹੋਣ ਵਾਲੇ ਹਨ । ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਦਰਪੇਸ਼ ਹੋਰ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਛੇਤੀ ਹੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ । ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ ਦਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ

Related Post