
ਨਾਭਾ ਗੇਟ ਤੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਤੱਕ ਦੀ ਰੋਡ ਦੀ ਕਰੀਬ 02.50 ਕਰੋੜ ਦੀ ਲਾਗਤ ਕੀਤੀ ਜਾ ਰਹੀ ਹੈ ਕਾਇਆ
- by Jasbeer Singh
- July 7, 2025

ਨਾਭਾ ਗੇਟ ਤੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਤੱਕ ਦੀ ਰੋਡ ਦੀ ਕਰੀਬ 02.50 ਕਰੋੜ ਦੀ ਲਾਗਤ ਕੀਤੀ ਜਾ ਰਹੀ ਹੈ ਕਾਇਆ ਕਲਪ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਲਿਆ ਕੰਮ ਦਾ ਜਾਇਜ਼ਾ ਸੰਗਰੂਰ, 7 ਜੁਲਾਈ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਨੇੜੇ ਪਹੁੰਚ ਕੇ ਨਾਭਾ ਗੇਟ ਤੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਤੱਕ ਰੋਡ 'ਤੇ ਪੈ ਰਹੇ ਪ੍ਰੀਮੈਕਸ ਦੇ ਕੰਮ ਦਾ ਜਾਇਜ਼ਾ ਲਿਆ। ਇਹ ਕੰਮ ਤਕਰੀਬਨ 02.50 ਕਰੋੜ ਦੀ ਲਾਗਤ ਨਾਲ ਹੋ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਇਸ ਸੜਕ ਦੀ ਕਾਇਆ ਕਲਪ ਦੀ ਮੰਗ ਕੀਤੀ ਜਾ ਰਹੀ ਸੀ, ਜਿਹੜੀ ਕਿ ਹੁਣ ਪੂਰੀ ਹੋ ਰਹੀ ਹੈ ਤੇ ਇਹ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਅਮਲ ਵਿੱਚ ਲਿਆਂਦੇ ਗਏ ਹਨ ਤੇ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਲਈ ਚੰਗੀਆਂ ਸੜਕਾਂ ਲਾਜ਼ਮੀ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੜਕਾਂ ਦੀ ਕਾਇਆ ਕਲਪ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਸ਼੍ਰੀਮਤੀ ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ । ਇਸ ਮੌਕੇ ਸਮੂਹ ਐਮ.ਸੀ., ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਤੇ ਹੋਰ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸ਼ਹਿਰ ਵਾਸੀ ਹਾਜ਼ਰ ਸਨ।