Crime
0
ਥਾਣਾ ਸਨੌਰ ਪੁਲਸ ਨੇ ਕੀਤਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
- by Admin
- July 25, 2024
ਥਾਣਾ ਸਨੌਰ ਪੁਲਸ ਨੇ ਕੀਤਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਸਨੌਰ, 25 ਜੁਲਾਈ () : ਥਾਣਾ ਸਨੌਰ ਪੁਲਸ ਨੇ ਸਿ਼ਕਾਇਤਕਰਤਾ ਅਵਤਾਰ ਸਿੰਘ ਪੁੱਤਰ ਨੇਕ ਸਿੰਘ ਵਾਸੀ ਪਿੰਡ ਸਲੇਮਪੁਰ ਬ੍ਰਾਹਮਣਾਂ ਥਾਣਾ ਸਦਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 379 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅਵਤਾਰ ਸਿੰਘ ਨੇ ਦੱਸਿਆ ਕਿ 12 ਮਈ 2024 ਨੂੰ ਉਸਨੇ ਆਪਣੇ ਗੁਆਂਢੀ ਬਲਕਾਰ ਚੰਦ ਦਾ ਮੋਟਰਸਾਈਕਲ ਪੈਪਸੂ ਸਕੂਲ ਦੇ ਬਾਹਰ ਖੜ੍ਹਾ ਕੀਤਾ ਸੀ ਨੂੰ ਜਦੋਂ ਆ ਕੇ ਦੇਖਿਆ ਤਾਂ ਮੋਟਰਸਾਈਕਲ ਗਾਇਬ ਸੀ। ਜਿਸਨੂੰ ਕਿਸੇ ਅਣਪਛਾਤੇ ਵਿਅਕਤੀਆ ਨੇ ਚੋਰੀ ਕਰ ਲਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
