post

Jasbeer Singh

(Chief Editor)

Patiala News

ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ

post-img

ਹਲਕਾ ਸਮਾਣਾ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੇ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ ਪਿੰਡਾਂ ਦੇ ਵਿਕਾਸ ਨੂੰ ਅਹਿਮਿਅਤ ਦੇਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਕੀਤੀ ਅਪੀਲ ਪਟਿਆਲਾ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪਿੰਡ ਮਹਿਮਦਪੁਰ, ਸਵਾਜਪੁਰ ਨਵਾਂ, ਖੇੜੀ ਮੁਸਲਮਾਨੀਆਂ, ਬਿਸ਼ਨਪੁਰ ਛੰਨਾ, ਚੂਹੜਪੁਰ, ਜਾਹਲਾ, ਬਨੇਰਾ ਖੁਰਦ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਮੁਲਾਕਾਤ ਕੀਤੀ । ਇਸ ਮੌਕੇ ਸ. ਬਰਸਟ ਨੇ ਮੁਬਾਰਕਾਂ ਦਿੰਦੇ ਹੋਏ ਆਸ ਜਤਾਈ ਕਿ ਨਵੀਆਂ ਪੰਚਾਇਤਾ ਦੀ ਅਗਵਾਈ ਵਿੱਚ ਪਿੰਡਾਂ ਦਾ ਵਿਕਾਸ ਤੇਜੀ ਨਾਲ ਹੋਵੇਗਾ ਅਤੇ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵੱਲੋਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਨੂੰ ਅਹਿਮਿਅਤ ਦੇਣੀ ਚਾਹੀਦੀ ਹੈ, ਜਿਸਦੇ ਲਈ ਜਰੂਰੀ ਹੈ ਕਿ ਉਹ ਲੋਕਾਂ ਨਾਲ ਸਿੱਧਾ ਤਾਲਮੇਲ ਰੱਖਣ ਕਿਉਂਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੁੰਦਾ ਹੈ, ਜੋ ਪਿੰਡ ਦੀ ਤਰੱਕੀ ਨੂੰ ਪਹਿਲ ਦਿੰਦਾ ਹੈ । ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਦਿਨੋਂ-ਦਿਨ ਆਮ ਆਦਮੀ ਪਾਰਟੀ ਦੇ ਨਾਲ ਜੁੜ ਕੇ ਪਾਰਟੀ ਨੂੰ ਮਜਬੂਤ ਕਰ ਰਹੇ ਹਨ । ਬਿਨਾਂ ਕਿਸੇ ਭੇਦ-ਭਾਵ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਇਆ ਕਰਵਾਇਆ ਜਾ ਰਹੀਆਂ ਹਨ, ਜਿਸ ਵਿੱਚ ਪੰਜਾਬ ਨੂੰ ਬਚਾਉਣ ਲਈ ਸੂਬਾ ਸਰਕਾਰ ਨੇ ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕੀਤੇ ਹਨ, ਸਾਰੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫਰ, ਪਾਰਦਰਸ਼ੀ ਢੰਗ ਨਾਲ ਕਰੀਬ 45 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੋਕਰੀਆਂ ਤੇ ਭਰਤੀ ਕਰਨਾ, ਪੰਜਾਬ ਦੇ ਖਜ਼ਾਨੇ ਨੂੰ ਭਰਨ ਲਈ ਆਮਦਨ ਵਿੱਚ ਵਾਧਾ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ, ਰਜਿਸਟਰੀਆਂ ਤੇ ਐਨ. ਓ. ਸੀ. ਦੀ ਸ਼ਰਤ ਖਤਮ ਕਰਨ ਦੇ ਨਾਲ-ਨਾਲ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ । ਉਨ੍ਹਾਂ ਸਾਰੀਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲ ਸਕੇ ਅਤੇ ਪਿੰਡ ਵੀ ਤਰੱਕੀ ਦੀ ਰਾਹ ਤੇ ਅੱਗੇ ਵੱਧ ਸਕਣ । ਇਸ ਮੌਕੇ ਨਰਿੰਦਰ ਸਿੰਘ ਸਰਪੰਚ ਬਰਸਟ, ਹਰਿੰਦਰ ਸਿੰਘ ਧਬਲਾਨ, ਜਗਤਾਰ ਸਿੰਘ ਸਰਪੰਚ ਜਾਹਲਾ, ਕਰਮਜੀਤ ਸਿੰਘ ਸਰਪੰਚ ਮਹਿਮਦਪੁਰ, ਪਰਵਿੰਦਰ ਸਿੰਘ ਸਰਪੰਚ ਸਵਾਜਪੁਰ ਨਵਾਂ, ਪ੍ਰੇਮ ਸਿੰਘ ਸ਼ੈਲੀ ਸਰਪੰਚ ਖੇੜੀ ਮੁਸਲਮਾਨੀਆਂ, ਜਗਦੀਪ ਸਿੰਘ ਸਰਪੰਚ ਬਿਸ਼ਨਪੁਰ ਛੰਣਾ, ਅਕਾਸ਼ਦੀਪ ਸਿੰਘ ਸਰਪੰਚ ਬਨੇਰਾ ਖੁਰਦ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਚਮਕੌਰ ਸਿੰਘ ਸਾਬਕਾ ਸਰਪੰਚ ਚੂਹੜਪੁਰ ਮਰਾਸੀਆਂ, ਸ਼ਾਮ ਲਾਲ ਦੱਤ, ਹਰਦੀਪ ਸਿੰਘ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਬਲਜਿੰਦਰ ਸਿੰਘ, ਰਵਿੰਦਰ ਸਿੰਘ, ਤਜਿੰਦਰ ਸਿੰਘ, ਹਰਿੰਦਰ ਸਿੰਘ, ਮਨਿੰਦਰ ਸਿੰਘ, ਬਲਕਾਰ ਡਕਾਲਾ, ਪਰਮਜੀਤ ਸਿੰਘ, ਤਜਿੰਦਰ ਸਿੰਘ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਜਤਿੰਦਰ ਸਿੰਘ, ਰਣਧੀਰ ਸਿੰਘ, ਹਰਦੇਵ ਸਿੰਘ, ਮੇਜਰ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਸਮੇਤ ਹੋਰ ਵੀ ਮੌਜੂਦ ਰਹੇ ।

Related Post