post

Jasbeer Singh

(Chief Editor)

Latest update

ਪੰਜਾਬ ਦੀਆਂ ਜੇਲ੍ਹਾਂ ਦੀ ਵਧਾਈ ਜਾਵੇਗੀ ਸੁਰੱਖਿਆ, 14.71 ਕਰੋੜ ਦੀ ਲਾਗਤ ਨਾਲ ਲੱਗਣਗੀਆਂ ਤਾਰਾਂ, ਗ੍ਰਹਿ ਵਿਭਾਗ ਵੱਲੋਂ

post-img

ਪੰਜਾਬ ਦੀਆਂ ਜੇਲ੍ਹਾਂ ਦੀ ਵਧਾਈ ਜਾਵੇਗੀ ਸੁਰੱਖਿਆ, 14.71 ਕਰੋੜ ਦੀ ਲਾਗਤ ਨਾਲ ਲੱਗਣਗੀਆਂ ਤਾਰਾਂ, ਗ੍ਰਹਿ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਲਈ ਟੈਂਡਰ ਜਾਰੀ ਬਠਿੰਡਾ : ਸਰਕਾਰ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜੇਲ੍ਹਾਂ ’ਚ ਨਵੇਂ ਵੀਡੀਓ ਕਾਨਫਰੰਸਿੰਗ ਰੂਮ ਵੀ ਬਣਾਏ ਜਾ ਰਹੇ ਹਨ, ਤਾਂ ਜੋ ਜੇਲ੍ਹਾਂ ’ਚ ਬੰਦ ਗੈਂਗਸਟਰਾਂ ਤੇ ਕੈਦੀਆਂ ਨੂੰ ਜੇਲ੍ਹ ਦੇ ਅੰਦਰੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਜਾ ਸਕੇ। ਕਿਉਂਕਿ ਕਈ ਵਾਰ ਅਜਿਹੇ ਖ਼ਤਰਨਾਕ ਅਪਰਾਥੀਆਂ ਨੂੰ ਅਦਾਲਤਾਂ ਵਿਚ ਲੈ ਕੇ ਜਾਣਾ ਖ਼ਤਰੇ ਤੋਂ ਖ਼ਾਲੀ ਨਹੀਂ ਹੁੰਦਾ। ਇਸ ਦੇ ਲਈ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੀਆਂ 9 ਜ਼ਿਲ੍ਹਾ ਜੇਲ੍ਹਾਂ ਵਿਚ ਤਿੰਨ-ਤਿੰਨ ਨਵੇਂ ਵੀਡੀਓ ਕਾਨਫਰੰਸਿੰਗ ਰੂਮ ਬਣਾਏ ਜਾ ਰਹੇ ਹਨ। ਭਾਵੇਂ ਕਿ ਕੁਝ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਰੂਮ ਹਨ, ਪਰ ਨਵੇਂ ਕਾਨੂੰਨ ਦੇ ਲਾਗੂ ਹੋਣ ਤੇ ਕੈਦੀਆਂ ਅਤੇ ਨਜ਼ਰਬੰਦਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤਾਂ ਵਿਚ ਪੇਸ਼ ਕਰਨ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ ਸਾਰੀਆਂ ਜੇਲ੍ਹਾਂ ਵਿਚ ਨਵੇਂ ਵੀਡੀਓ ਕਾਨਫਰੰਸਿੰਗ ਰੂਮ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕੰਮ ਲਈ ਗ੍ਰਹਿ ਵਿਭਾਗ ਵੱਲੋਂ 74.64 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਬ ਜੇਲ੍ਹ ਪੱਟੀ ਵਿਚ ਇਲੈਕਟ੍ਰਿਕ ਫੇਸਿੰਗ ਚਾਰ ਦਿਵਾਰੀ ਲਈ 13.36 ਲੱਖ ਰੁਪਏ ਤੇ ਸਬ ਜੇਲ੍ਹ ਪਠਾਨਕੋਟ ਵਿਚ ਵਿਸ਼ੇਸ਼ ਮੁਰੰਮਤ ਅਤੇ ਨਵੀਨੀਕਰਨ ਲਈ 62.35 ਲੱਖ ਰੁਪਏ ਦੇ ਟੈਂਡਰ ਜਾਰੀ ਕੀਤੇ ਗਏ ਹਨ। ਇਸ ਦੇ ਟੈਂਡਰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਵੱਲੋਂ 8 ਜੁਲਾਈ ਨੂੰ ਜਾਰੀ ਕਰ ਦਿੱਤੇ ਗਏ ਹਨ, ਜਿਸ ਦੀ ਟੈਕਨੀਕਲ ਬਿਡ 24 ਜੁਲਾਈ ਨੂੰ ਖੁੱਲ੍ਹ ਜਾਵੇਗੀ। ਇੰਨਾ ਹੀ ਨਹੀਂ ਗ੍ਰਹਿ ਵਿਭਾਗ ਨੇ ਪੰਜਾਬ ਦੀਆਂ 10 ਜੇਲ੍ਹਾਂ ਦੀ ਸੁਰੱਖਿਆ ਵਧਾਉਣ ਲਈ ਚਾਰ ਦਿਵਾਰੀ ਉੱਪਰ ਕੰਡਿਆਲੀ ਤਾਰ ਲਗਾਈ ਜਾਣੀ ਹੈ ਜਿਸ ਲਈ 14 ਕਰੋੜ 71 ਲੱਖ ਰੁਪਏ ਦਾ ਟੈਂਡਰ ਵੀ ਜਾਰੀ ਕੀਤਾ ਹੈ। ਇਹ ਟੈਂਡਰ 24 ਜੂਨ 2024 ਨੂੰ ਜਾਰੀ ਕੀਤਾ ਗਿਆ ਹੈ, ਜਿਹੜਾ ਕਿ 17 ਜੁਲਾਈ ਨੂੰ ਖੋਲ੍ਹਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੇ ਵਰਕ ਆਰਡਰ ਜਾਰੀ ਕਰ ਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

Related Post