post

Admin

(Chief Editor)

 ਕੜਾਹੇ ਵਿਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

post-img

 ਕੜਾਹੇ ਵਿਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਕੜਾਹੇ `ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ ਹੋ ਚੁੱਕੀ ਹੈ। 1-2 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਸੇਵਾਦਾਰ ਦਾ ਪੈਰ ਤਿਲਕਣ ਕਾਰਨ ਉਹ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ `ਚ ਦਾਖਲ ਕਰਵਾਇਆ ਗਿਆ। ਜਿੱਥੇ 8 ਦਿਨ ਚੱਲੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ, ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਉਹ ਪਿਛਲੇ ਦਸ ਸਾਲਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਸੀ।

Related Post

Instagram