
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਕੀਤੀਆਂ ਗਿਆਨੀ ਰਘਬੀਰ ਸਿੰਘ ਦੀਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾਵਾਂ
- by Jasbeer Singh
- March 7, 2025

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਕੀਤੀਆਂ ਗਿਆਨੀ ਰਘਬੀਰ ਸਿੰਘ ਦੀਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ ਅੰਮ੍ਰਿਤਸਰ , 7 ਮਾਰਚ : ਸਿੱਖਾਂ ਦੀ ਧਾਰਮਿਕ ਤੇ ਸਰਵਉਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ । ਇਸ ਦਾ ਖੁਲਾਸਾ ਅੰਤਰਿੰਗ ਕਮੇਟੀ ਵਿੱਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰ ਜਸਵੰਤ ਸਿੰਘ ਪੜੈਣ ਵੱਲੋਂ ਕੀਤਾ ਗਿਆ ਹੈ । ਉਂਝ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਚ ਕ੍ਰਮਵਾਰ ਹੈੱਡ ਗ੍ਰੰਥੀ ਤੇ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ । ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਦਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ । ਸੰਤ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਸੱਦਿਆ ਗਿਆ ਹੈ । ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਦਾ ਮਾਮਲਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.