
ਸ਼ੋ੍ਰਮਣੀ ਕਮੇਟੀ ਨੇ ਸ਼ਹੀਦੀ ਫੰਡ ’ਚੋਂ ਭੇਜੀ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ
- by Jasbeer Singh
- July 24, 2024

ਸ਼ੋ੍ਰਮਣੀ ਕਮੇਟੀ ਨੇ ਸ਼ਹੀਦੀ ਫੰਡ ’ਚੋਂ ਭੇਜੀ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਪਟਿਆਲਾ 24 ਜੁਲਾਈ () : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦੀ ਫੰਡ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ ਹੈ। ਇਸ ਸਬੰਧੀ ਜਾਣਕਾਰੀ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸਾਂਝੀ ਕੀਤੀ। ਜਥੇਦਾਰ ਲਾਛੜੂ ਨੇ ਦੱਸਿਆ ਕਿ 1984 ਸਿੱਖ ਕਤਲੇਆਮ ਦੌਰਾਨ ਟਾਂਡਾ ਤਹਿਤ ਗੁਰਨਾਮ ਸਿੰਘ ਸ਼ਤਰਾਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਜੋ ਬਾਅਦ ਵਿਚ ਉਮਰ ਕੈਦ ਵਿਚ ਤਬਦੀਲ ਹੋਈ। ਉਨ੍ਹਾਂ ਦੱਸਿਆ ਕਿ 20 ਸਾਲ ਜੇਲ੍ਹ ਵਿਚ ਬੰਦ ਰਹਿਣ ਕਾਰਨ ਗੁਰਨਾਮ ਸਿੰਘ ਦੀ ਆਪਣੀ ਸਾਰੀ ਜ਼ਮੀਨ ਵੇਚ ਕੇ ਕੇਸਾਂ ਉਪਰ ਲਗਾ ਦਿੱਤੀ ਗਈ, ਜਿਸ ਕਾਰਨ ਉਸ ਦੇ ਆਪਣੇ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਗੁਰਨਾਮ ਸਿੰਘ ਸ਼ਤਰਾਣਾ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਆਰਥਿਕ ਮਦਦ ਦੀ ਅਪੀਲ ਕੀਤੀ ਸੀ, ਜਿਸ ਉਪਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਹੋਈ ਅਤਿ੍ਰੰਗ ਕਮੇਟੀ ਦੀ ਬੈਠਕ ਦੌਰਾਨ ਇਸ ਮੰਗ ਨੂੰ ਸਵੀਕਾਰ ਕਰ ਲਿਆ ਸੀ ਅਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੀਆਂ ਕੋਸ਼ਿਸ਼ਾਂ ਸਦਕਾ ਗੁਰਨਾਮ ਸਿੰਘ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਪਹੁੰਚਾਈ ਗਈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਅਧਿਕਾਰੀ ਡਾ. ਪਰਮਜੀਤ ਸਿੰਘ ਸਰੋਆ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ ਅਤੇ ਇੰਸਪੈਕਟਰ ਅਮਰਿੰਦਰ ਸਿੰਘ ਆਦਿ ਸ਼ਾਮਲ ਸਨ।