
ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ’ਚ ਨਾ ਲਗਾਉਣ ਸਬੰਧੀ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥ
- by Jasbeer Singh
- August 27, 2024

ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ’ਚ ਨਾ ਲਗਾਉਣ ਸਬੰਧੀ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ ਅੰਮ੍ਰਿਤਸਰ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੁਰਾਣੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਸਾਲ ਪਾਕਿਸਤਾਨ ਵਿਚ ਮਾਰੇ ਗਏ ਖਾਲਿਸਤਾਨੀ ਅਤਿਵਾਦੀ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਚ ਲਾਉਣ ਦੇ ਫੈਸਲੇ ਦੀ ਮੁੜ ਨਜ਼ਰਸਾਨੀ ਕੀਤੀ ਜਾਵੇ ਤੇ ਉਸਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਚ ਨਾ ਲਗਾਈ ਜਾਵੇ।ਰਾਜਸਥਾਨ ਦੇ ਸਿੱਖ ਆਗੂ ਤੇ ਫੈਡਰੇਸ਼ਨ ਦੇ ਸਾਬਕਾ ਅਹੁਦੇਦਾਰ ਭਾਈ ਤੇਜਿਦਰਪਾਲ ਸਿਘ ਟਿਮਾ ਦੀ ਅਗਵਾਈ ਹੇਠ ਆਏ ਇਨਾਂ ਆਗੂਆਂ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਮਹਾਨ ਸਖਸੀਅਤ ਭਾਈ ਗਜਿੰਦਰ ਸਿੰਘ ਨਮਿੱਤ ਪਾਠ ਦੇ ਭੋਗ ਮੌਕੇ ਜਥੇਦਾਰ ਨੇ ਜਿੱਥੇ ਉਹਨਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿਖੇ ਲਾਏ ਜਾਣ ਲਈ ਸ਼੍ਰੋਮਣੀ ਕਮੇਟੀ ਨੂੰ ਤਾਕੀਦ ਕੀਤੀ ਉੱਥੇ ਹੀ ਹੋਰ ਸ਼ਖਸੀਅਤਾ ਹਰਦੀਪ ਸਿੰਘ ਨਿੱਝਰ ਅਤੇ ਭਾਈ ਪਰਮਜੀਤ ਸਿੰਘ ਪੰਜਵੜ ਸੰਬੰਧੀ ਦੀ ਇਸੇ ਹੀ ਤਰ੍ਹਾਂ ਦੀ ਤਾਕੀਦ ਸ਼੍ਰੋਮਣੀ ਕਮੇਟੀ ਨੂੰ ਕੀਤੀ ਹੈ।