
ਹਰਿਆਣਾ ਦੀ ਸਿੱਖ ਸੰਗਤ ਕਰੇਗੀ ਇਕਜੁਟਤਾ ਕਰਨ ਅਤੇ ਆਪਣੇ ਹੱਕਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਲਈ 8 ਨੂੰ ਕਰਨਾਲ ਵਿੱਚ ਵ
- by Jasbeer Singh
- August 9, 2024

ਹਰਿਆਣਾ ਦੀ ਸਿੱਖ ਸੰਗਤ ਕਰੇਗੀ ਇਕਜੁਟਤਾ ਕਰਨ ਅਤੇ ਆਪਣੇ ਹੱਕਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਲਈ 8 ਨੂੰ ਕਰਨਾਲ ਵਿੱਚ ਵਿਸ਼ੇਸ਼ ਇਕੱਤਰਤਾ ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਸਿੱਖ ਸੰਗਤ ਵੱਲੋਂ ਇਕਜੁਟਤਾ ਕਰਨ ਅਤੇ ਆਪਣੇ ਹੱਕਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਲਈ 8 ਸਤੰਬਰ ਨੂੰ ਕਰਨਾਲ ਵਿੱਚ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਹਰਿਆਣੇ ਦੇ ਸਿੱਖਾਂ ਦਾ ਵਫਦ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨੂੰ ਸੱਦਾ ਪੱਤਰ ਦੇਣ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਾ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਇਕੱਤਰਤਾ ਹੋਣੀ ਬਹੁਤ ਜ਼ਰੂਰੀ ਹੈ ਤਾਂ ਜੋ ਸਿੱਖਾਂ ਵਿੱਚ ਪੈਦਾ ਹੋਈਆਂ ਦੂਰੀਆਂ ਨੂੰ ਖ਼ਤਮ ਕੀਤਾ ਜਾ ਸਕੇ ।ਇਸ ਮੌਕੇ ਹਰਿਆਣਾ ਤੋਂ ਆਏ ਸਿੱਖ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਸਿਰਫ ਤੇ ਸਿਰਫ ਬੀਜੇਪੀ ਦਾ ਕਬਜ਼ਾ ਹੈ ਅਤੇ ਉਕਤ ਕਮੇਟੀ ਵੱਲੋਂ ਮਨਮਰਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਰਆਰਐੱਸ ਦੀ ਸ਼ਹਿ ’ਤੇ ਗੁਰੂ ਘਰਾਂ ਵਿੱਚ ਬੇਅਦਬੀਆਂ ਹੋ ਰਹੀਆਂ ਹਨ, ਸਿੱਖਾਂ ਦੇ ਮਾਮਲਿਆਂ ਵਿੱਚ ਉੱਥੇ ਦੀ ਸਰਕਾਰ ਸਿੱਧਾ ਦਖ਼ਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਹਰਿਆਣੇ ਦੇ ਸਿੱਖਾਂ ਨੂੰ ਇਨਸਾਫ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਹਰਿਆਣੇ ਦੇ ਸਿੱਖ ਚੋਣਾਂ ਵਿਚ ਜਿਸ ਨੂੰ ਵੀ ਆਪਣੇ ਸੇਵਾਦਾਰ ਚੁਣਨਗੇ, ਉਹੀ ਹਰਿਆਣੇ ਦੇ ਗੁਰੂ ਘਰਾਂ ਦੀ ਸੇਵਾ ਕਰਨਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਫਦ ਵੱਲੋਂ ਪੰਜੇ ਤਖਤਾਂ ਦੇ ਜਥੇਦਾਰਾਂ ਨੂੰ ਸੱਦਾ ਪੱਤਰ ਦਿੱਤੇ ਜਾਣੇ ਹਨ। ਬੁੱਧਵਾਰ ਨੂੰ ਉਨ੍ਹਾਂ ਵੱਲੋਂ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸੱਦਾ ਪੱਤਰ ਦਿੱਤਾ ਸੀ। ਉਨ੍ਹਾਂ ਅਪੀਲ ਕੀਤੀ ਕੇ ਜਥੇਦਾਰ ਸਾਹਿਬਾਨ ਉਕਤ ਇਕੱਤਰਤਾ ’ਚ ਸ਼ਾਮਲ ਹੋ ਕੇ ਹਰਿਆਣਾ ਦੇ ਸਿੱਖਾਂ ਦੀ ਅਗਵਾਈ ਕਰਨ।
Related Post
Popular News
Hot Categories
Subscribe To Our Newsletter
No spam, notifications only about new products, updates.