post

Jasbeer Singh

(Chief Editor)

National

ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਕੀਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ

post-img

ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਕੀਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਨਵੀਂ ਦਿੱਲੀ : ਭਾਰਤ ਦੇਸ ਦੀ ਰਾਜਧਾਨੀ ਦਿੱਲੀ ਦੀ ਪੁਲਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਸ਼ੂਟਰਾਂ ਨੂੰ ਪੰਜਾਬ ਅਤੇ ਆਸਪਾਸ ਦੇ ਰਾਜਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਵਲੋਂ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਤੋਂ ਬਾਬਾ ਸਿੱਦੀਕੀ ਮਾਮਲੇ `ਚ ਪੁੱਛਗਿੱਛ ਕਰ ਰਿਹਾ ਹੈ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਦੇਸ਼ ਭਰ `ਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਅਪਰਾਧੀਆਂ ਦੇ ਟਿਕਾਣਿਆਂ `ਤੇ ਛਾਪੇਮਾਰੀ ਕਰ ਰਿਹਾ ਹੈ। ਇਸ ਪੁਲਿਸ ਛਾਪੇਮਾਰੀ ਤੋਂ ਬਾਅਦ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਫਿਲਹਾਲ ਪੁਲਿਸ ਬਦਮਾਸ਼ਾਂ ਤੋਂ ਪੁੱਛਗਿੱਛ ਕਰ ਰਹੀ ਹੈ।ਇਸ ਦੌਰਾਨ ਰਾਸ਼ਟਰੀ ਜਾਂਚ ਏਜੰਸੀ () ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ `ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਉਸ ਨੂੰ 2022 ਵਿੱਚ ਦਰਜ ਦੋ ਐਨਆਈਏ ਕੇਸਾਂ ਵਿੱਚ ਚਾਰਜਸ਼ੀਟ ਕੀਤਾ ਗਿਆ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ, ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਐੱਨਸੀਪੀ ਨੇਤਾ ਦੀ ਹੱਤਿਆ ਕਰਨ ਵਾਲੇ ਤਿੰਨ ਸ਼ੱਕੀ ਸ਼ੂਟਰਾਂ ਨੇ ਕਤਲ ਤੋਂ ਪਹਿਲਾਂ ਇੱਕ ਮੈਸੇਜਿੰਗ ਐਪ ਰਾਹੀਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਕੈਨੇਡਾ ਸਥਿਤ ਚਚੇਰੇ ਭਰਾ ਅਨਮੋਲ ਬਿਸ਼ਨੋਈ ਨਾਲ ਗੱਲਬਾਤ ਕੀਤੀ ਸੀ।ਦੱਸਣਯੋਗ ਹੈ ਕਿ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਮੁੰਬਈ ਵਿੱਚ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕਤਲ ਕਾਂਡ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਸਾਹਮਣੇ ਆਇਆ ਸੀ। ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਇਸ ਮਾਮਲੇ `ਚ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰੁਪੇਸ਼ ਰਾਜੇਂਦਰ ਮੋਹੋਲ (22), ਕਰਨ ਰਾਹੁਲ ਸਾਲਵੇ (19) ਅਤੇ ਸ਼ਿਵਮ ਅਰਵਿੰਦ ਕੋਹਾੜ (20) ਵਜੋਂ ਹੋਈ ਹੈ। ਇਸ ਮਾਮਲੇ `ਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

Related Post