ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਰੂਹਾਨੀ ਦਰਪਣ ਲੱਗੇਗਾ 20 ਨੂੰ : ਵਿਰਾਜ ਐਸ. ਤਿੜਕੇ
- by Jasbeer Singh
- November 18, 2025
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਰੂਹਾਨੀ ਦਰਪਣ ਲੱਗੇਗਾ 20 ਨੂੰ : ਵਿਰਾਜ ਐਸ. ਤਿੜਕੇ 45 ਮਿੰਟ ਦੇ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਦੇ ਜੀਵਨ, ਵਿਰਾਸਤ ਤੇ ਬਲੀਦਾਨ ਦਾ ਡਿਜੀਟਲ ਚਾਨਣਾ ਜ਼ਿਲ੍ਹਾ ਨਿਵਾਸੀਆਂ ਨੂੰ ਪਰਿਵਾਰ ਸਮੇਤ ਇਸ ਅਲੌਕਿਕ ਪ੍ਰਸਤੁਤੀ ਦਾ ਹਿੱਸਾ ਬਣਨ ਦੀ ਅਪੀਲ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਕਿਹਾ,ਦਾਖਲਾ ਪੂਰੀ ਤਰ੍ਹਾਂ ਮੁਫ਼ਤ ਅਤੇ ਸਭ ਲਈ ਖੁੱਲ੍ਹਾ ਸੱਦਾ ਸੰਗਤ ਦੇ ਜਥੇ ਆਉਣ ਦੇ ਮੱਦੇਨਜ਼ਰ ਪਾਣੀ, ਪਖਾਨਿਆਂ ਅਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣਗੇ ਮਾਲੇਰਕੋਟਲਾ 18 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ 20 ਨਵੰਬਰ ਨੂੰ ਸਥਾਨਕ ਸਰਕਾਰੀ ਕਾਲਜ ਵਿੱਚ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਸ਼ੋਅ ਸੰਗਤ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ ਰੂਹਾਨੀ ਵਿਰਾਸਤ ਨਾਲ ਜਾਣੂ ਕਰਵਾਏਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਇਹ ਅਜਿਹਾ ਇਤਿਹਾਸਕ ਮੌਕਾ ਹੈ, ਜਿਸਨੂੰ ਹਰ ਜ਼ਿਲ੍ਹਾ ਨਿਵਾਸੀ ਨੂੰ ਆਪਣੇ ਪਰਿਵਾਰ ਸਮੇਤ ਜ਼ਰੂਰ ਦੇਖਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ 45 ਮਿੰਟ ਦੇ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ-ਪਰਚੇ, ਉਪਦੇਸ਼, ਅਮਨ ਅਤੇ ਧੀਰਜ ਦੇ ਸੰਦੇਸ਼ ਨੂੰ ਡਿਜੀਟਲ ਤਕਨਾਲੋਜੀ ਰਾਹੀਂ ਸੁੰਦਰਤਾ ਨਾਲ ਦਰਸਾਇਆ ਜਾਵੇਗਾ । ਉਨ੍ਹਾਂ ਅਪੀਲ ਕੀਤੀ ਕਿ ਸੰਗਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਰੂਹਾਨੀ ਸਮਾਗਮ ਦਾ ਹਿੱਸਾ ਬਣੇ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਮੌਕੇ ਪਵਿੱਤਰਤਾਂ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਆਸਤਾ ਨਾਲ ਆਪਣੀ ਡਿਊਟੀ ਨਿਭਾਉਣ ਨੂੰ ਤਰਜੀਹ ਦੇਣ । ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ । ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ ਸ਼ਾਮ 5.30 ਵਜੇ ਸ਼ੋਅ ਲਈ ਦਾਖ਼ਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨਾਂ ਕਿਸੇ ਪਾਸ ਤੋਂ ਸ਼ੋਅ ਵਿਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖ਼ਲਾ ਹੈ । ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ । ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਵੱਖ-ਵੱਖ ਤਿਆਰੀਆਂ ਜਿਵੇਂ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਾਫ਼ ਸਫ਼ਾਈ, ਪਾਰਕਿੰਗ ਪ੍ਰਬੰਧ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫਟੀ, ਪ੍ਰਚਾਰ, ਕੰਟਰੋਲ ਰੂਮ ਅਤੇ ਪੀਣ ਵਾਲੇ ਪਾਣੀ ਆਦਿ ਦੀ ਉਪਲਬੱਧਤਾ ਆਦਿ ਦਾ ਬਾਰੀਕੀ ਨਾਲ ਜਾਇਜ਼ਾ ਲਿਆ । ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੈਗਾ ਈਵੈਂਟ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ, ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਐਸ. ਐਸ. ਪੀ. ਗਗਨ ਅਜੀਤ ਸਿੰਘ ਨੇ ਸਰਕਾਰੀ ਕਾਲਜ ਵਿਖੇ ਸ਼ੋਅ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਹਿ ਸਮਾਂ ਸੀਮਾਂ ਤਹਿਤ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ. ਪੀ. ਗੁਰਸ਼ਰਨਜੀਤ ਸਿੰਘ, ਐਸ. ਡੀ. ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ. ਡੀ. ਐਮ. ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਕਾਰਜ ਸਾਧਕ ਅਫਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫਸਰ ਅਹਿਮਦਗੜ੍ਹ ਵਿਕਾਸ ਉਪਲ, ਬੀ. ਡੀ. ਪੀ. ਓ. ਜਸਮਿੰਦਰ ਸਿੰਘ, ਐਸ. ਈ. ਪੀ. ਓ. ਗੁਰਪ੍ਰੀਤ ਸਿੰਘ, ਸਿਵਲ ਸਰਜਨ ਡਾ. ਸੰਜੇ ਗੋਇਲ,ਪ੍ਰਿੰਸੀਪਲ ਸਰਕਾਰੀ ਕਾਲਜ ਮਲੇਰਕੋਟਲਾ ਡਾ. ਅਨੀਲਾ ਸੁਲਤਾਨਾ, ਫਾਇਰ ਅਫਸਰ ਦਿਲਸ਼ਾਦ ਅਲੀ ਖਾਂ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
