
ਸ੍ਰੀਲੰਕਾਈ ਸੁਪਰੀਮ ਕੋਰਟ ਨੇ ਦਿੱਤੇ ਸਰਕਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਚੋਣਾਂ ਜਲਦੀ ਕਰਵਾਉਣ ਦੇ ਹੁਕਮ
- by Jasbeer Singh
- August 22, 2024

ਸ੍ਰੀਲੰਕਾਈ ਸੁਪਰੀਮ ਕੋਰਟ ਨੇ ਦਿੱਤੇ ਸਰਕਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਚੋਣਾਂ ਜਲਦੀ ਕਰਵਾਉਣ ਦੇ ਹੁਕਮ ਕੋਲੰਬੋ : ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਨ ’ਤੇ ਸ੍ਰੀਲੰਕਾ ਸਰਕਾਰ ਦੀ ਆਲੋਚਨਾ ਕਰਦਿਆਂ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਲੰਬੇ ਸਮੇਂ ਤੋਂ ਮੁਲਤਵੀ ਸਥਾਨਕ ਕੌਂਸਲ ਚੋਣਾਂ ਜਿੰਨੀ ਛੇਤੀ ਹੋ ਸਕੇ ਕਰਵਾਉਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਇਹ ਫੈਸਲਾ ਵਿਰੋਧੀ ਧਿਰਾਂ ਅਤੇ ਸਿਵਲ ਸੁਸਾਇਟੀ ਗਰੁੱਪਾਂ ਵੱਲੋਂ ਦਾਇਰ ਚਾਰ ਮੌਲਿਕ ਅਧਿਕਾਰ ਪਟੀਸ਼ਨਾਂ ਦੇ ਜਵਾਬ ਵਿੱਚ ਦਿੱਤਾ ਹੈ। 340 ਤੋਂ ਵੱਧ ਸਥਾਨਕ ਕੌਂਸਲਾਂ ਦੀਆਂ ਚੋਣਾਂ ਪਿਛਲੇ ਸਾਲ ਦੇ ਸ਼ੁਰੂ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।