post

Jasbeer Singh

(Chief Editor)

Sports

ਮਲਟੀਪਰਪਜ ਸਕੂਲ ’ਚ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਅਗਾਜ਼

post-img

ਮਲਟੀਪਰਪਜ ਸਕੂਲ ’ਚ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਅਗਾਜ਼ - ਅੰਡਰ-14 ਤਹਿਤ ਲੜਕੇ ਕ੍ਰਿਕਟ ਤੇ ਅੰਡਰ 17/19 ਲੜਕੇ ਬਾਸਕਟਬਾਲ ਦੇ ਮੁਕਾਬਲੇ ਆਰੰਭ ਪਟਿਆਲਾ : ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ਼ ਜਿਲ੍ਹਾ ਖੇਡ ਪ੍ਰਤੀਯੋਗਤਾ ਦੇ ਪ੍ਰਧਾਨ-ਕਮ-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਰਵਿੰਦਰ ਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਬੰਧਕ ਸਕੱਤਰ ਦਲਜੀਤ ਸਿੰਘ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਹਰਮਨਦੀਪ ਕੌਰ ਸੈਕਸ਼ਨ ਅਫਸਰ ਦੀ ਯੋਗ ਅਗਵਾਈ ਹੇਠ ਤੇ ਮੇਜਬਾਨ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਦੀ ਦੇਖ ਰੇਖ ਹੇਠ ਹੋਇਆ । ਇਹ ਮੁਕਾਬਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਅਤੇ ਸਰਕਾਰੀ ਮਲਟੀਪਰਪਜ਼ ਸਕੂਲ ਮਿਡਲ ਬਰਾਂਚ, ਪੰਜਾਬੀ ਬਾਗ ਪਟਿਆਲਾ ਵਿਖੇ ਚੱਲ ਰਹੇ ਹਨ। ਸੋਮਵਾਰ ਨੂੰ ਅੰਡਰ-14 ਤਹਿਤ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਵਿੱਚ ਪਹਿਲਾ ਮੈਚ ਮੋਗਾ ਅਤੇ ਫਾਜ਼ਿਲਕਾ ਦੇ ਵਿਚਕਾਰ ਖੇਡਿਆ ਗਿਆ। ਇਸ ਵਿੱਚ ਫਾਜ਼ਿਲਕਾ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ। ਦੂਸਰਾ ਮੈਚ ਤਰਨਤਾਰਨ ਤੇ ਬਰਨਾਲਾ ਵਿਚਕਾਰ ਖੇਡਿਆ ਗਿਆ। ਇਸ ਮੈਚ ਵਿੱਚ ਬਰਨਾਲਾ ਦੀ ਟੀਮ ਨੇ ਜਿੱਤ ਪ੍ਰਾਪਤ ਕੀਤੀ। ਇਸ ਦੌਰਾਨ ਟੂਰਨਾਮੈਂਟ ਇੰਚਾਰਜ ਅਤੇ ਮੇਜਬਾਨ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਅਧਿਕਾਰੀਆਂ ਦੇ ਆਦੇਸ਼ਾਂ ਤਹਿਤ ਉਕਤ ਮੁਕਾਬਲੇ ਬਹੁਤ ਹੀ ਸੁਚੱਜੇ ਢੰੰਗ ਨਾਲ ਕਰਵਾਏ ਜਾ ਰਹੇ ਹਨ । ਜਿਸ ਵਿੱਚ ਖਿਡਾਰੀ ਬਹੁਤ ਹੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ਖਿਡਾਰੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਬਰਾਬਰ ਭਾਗ ਲੈ ਰਹੇ ਹਨ । ਇਸ ਮੌਕੇ ਕੋਚ ਅਮਰਜੋਤ ਸਿੰਘ, ਬਲਵਿੰਦਰ ਸਿੰਘ ਜੱਸਲ, ਅਮਰਿੰਦਰ ਸਿੰਘ ਬਾਬਾ, ਰਜਿੰਦਰ ਸਿੰਘ ਸੈਣੀ, ਗੁਰਪ੍ਰੀਤ ਸਿੰਘ ਟਿਵਾਣਾ, ਰਾਜਿੰਦਰ ਸਿੰਘ, ਮੱਖਣ ਸਿੰਘ, ਪਰਵੀਨ ਕੁਮਾਰ, ਸਤਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਕੌਰ, ਇਰਵਨਦੀਪ ਕੌਰ, ਸਾਲਨੀ ਚੋਪੜਾ ਤੇ ਗੁਰਿੰਦਰ ਸਿੰਘ ਸਮੇਤ ਹੋਰ ਹਾਜਰ ਸਨ ।

Related Post