post

Jasbeer Singh

(Chief Editor)

Punjab

ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ

post-img

ਰਾਜ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਕਰਵਾਈ ਉਪਲਬਧ : ਦਲਵੀਰ ਸਿੰਘ ਢਿੱਲੋਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਮਾਰਕੀਟ ਕਮੇਟੀ ਚੇਅਰਮੈਨ ਨੇ ਬੁਗਰਾਂ ਅਤੇ ਰਾਜੋਮਾਜਰਾ ਦੇ ਸਰਕਾਰੀ ਸਕੂਲਾਂ ਵਿੱਚ 41 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਧੂਰੀ/ਸੰਗਰੂਰ, 6 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਚੇਅਰਮੈਨ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ ਨੇ ਬੁਗਰਾਂ ਅਤੇ ਰਾਜੋਮਾਜਰਾ ਦੇ ਸਰਕਾਰੀ ਸਕੂਲ ਵਿੱਚ 41 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਇਹਨਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਹਾਈ ਸਕੂਲ ਬੁੱਗਰਾ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਇੰਸ ਲੈਬ ਅਤੇ ਸਰਕਾਰੀ ਹਾਈ ਸਕੂਲ ਰਾਜੋਮਾਜਰਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਮੁੱਖ ਗੇਟ ਅਤੇ ਕਾਨਫਰੰਸ ਰੂਮ ਸ਼ਾਮਿਲ ਹਨ । ਇਸ ਮੌਕੇ ਸ. ਢਿੱਲੋਂ ਅਤੇ ਸ. ਘੁੱਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਕੰਮ ਕੀਤਾ ਜਾ ਰਿਹਾ ਸੀ । ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਸਦਕਾ ਹੀ ਹੁਣ ਸੂਬਾ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਚੰਗੀ ਸਿੱਖਿਆ ਲਈ ਲੋੜੀਂਦੀ ਹਰ ਸਹੂਲਤ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ । ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਹਰ ਵਿਸ਼ੇ ‘ਤੇ ਆਧਾਰਤ ਆਧੁਨਿਕ ਲੈਬਜ਼, ਖੁੱਲ੍ਹੇ ਹਵਾਦਾਰ ਕਮਰੇ, ਸੁਰੱਖਿਆ ਪੱਖੋਂ ਮਜ਼ਬੂਤ ਚਾਰ-ਦੀਵਾਰੀ ਸਮੇਤ ਹਰ ਸੁਵਿਧਾ ਉਪਲਬਧ ਹੈ । ਉਹਨਾਂ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਦਕਾ ਹੁਣ ਪੰਜਾਬ ਵਿੱਚ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲ ‘ਤੇ ਵੱਧਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਵਿੱਚ ਹੋਰ ਵੀ ਵੱਡਾ ਵਾਧਾ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜਰ ਸਨ ।

Related Post