
ਸੂਬਾ ਸਰਕਾਰ ਪਿੰਡਾਂ ਵਿੱਚ ਮੁੜ ਤੋਂ ਯੂਥ ਕਲੱਬ ਬਣਾਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ-ਜੱਸੀ ਸੋਹੀਆਂ ਵਾਲਾ
- by Jasbeer Singh
- May 21, 2025

ਸੂਬਾ ਸਰਕਾਰ ਪਿੰਡਾਂ ਵਿੱਚ ਮੁੜ ਤੋਂ ਯੂਥ ਕਲੱਬ ਬਣਾਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ-ਜੱਸੀ ਸੋਹੀਆਂ ਵਾਲਾ - ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਨੌਜਵਾਨ ਸਭਾ ਕਲੱਬ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਜੇਤੂ ਟੀਮਾਂ ਨੂੰ ਇਨਾਮ ਵੰਡੇ - ਨਾਭਾ, 21 ਮਈ - ਨੌਜਵਾਨ ਸਭਾ ਕਲੱਬ ਸਿੱਧਸਰ ਕਲੋਨੀ, ਨਾਭਾ ਵੱਲੋਂ ਨਗਰ ਨਿਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਦੋ ਦਿਨਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਇਸ ਮੌਕੇ ਕੁਲਵੰਤ ਸਿੰਘ ਅਟਵਾਲ ਸਰਪੰਚ ਮੇਘ ਕਲੋਨੀ, ਮੇਹਰਬਾਨ ਸਿੰਘ ਏ ਆਰ ਐਗਰੋ ਇੰਡਸਟਰੀ, ਹਾਕਮ ਸਿੰਘ ਉੱਧਾ, ਪਿਆਰਾ ਸਿੰਘ ਅਤੇ ਸੁਖਦੇਵ ਸਿੰਘ ਆਦਿ ਪਤਵੰਤੇ ਸੱਜਣ ਮੌਜੂਦ ਸਨ। ਇਸ ਮੌਕੇ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਮੁੜ ਤੋਂ ਯੂਥ ਕਲੱਬ ਬਣਾ ਕੇ ਉਨਾਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਵਰਗ ਨੂੰ ਖੇਡਾਂ ਅਤੇ ਸਮਾਜ ਸੇਵੀ ਕੰਮਾਂ ਨਾਲ ਜੋੜਕੇ ਉਨਾਂ ਨੂੰ ਅੱਗੇ ਵਧਣ ਲਈ ਮੌਕੇ ਪ੍ਰਦਾਨ ਕੀਤੇ ਜਾਣ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾਵੇ। ਇਸ ਮੌਕੇ ਕਲੱਬ ਪ੍ਰਧਾਨ ਬਲਜੀਤ ਸਿੰਘ, ਗੁਰਵਿੰਦਰ ਸਿੰਘ ਮੀਤ ਪ੍ਰਧਾਨ ਅਤੇ ਗੁਰਿੰਦਰ ਸਿੰਘ ਗੁਰੀ ਖਜਾਨਚੀ ਆਦਿ ਕਲੱਬ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਆਈਆਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਫਸਵੇਂ ਮੁਕਾਬਲਿਆਂ ਵਿੱਚ ਪਿੰਡ ਮੱਲੇਵਾਲ ਦੀ ਟੀਮ ਨੇ ਪਹਿਲਾ ਅਤੇ ਨਾਭਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਹੋਰਨਾਂ ਤੋਂ ਇਲਾਵਾ ਜਸਕਰਨਵੀਰ ਸਿੰਘ ਤੇਜੇ, ਬਿਕਰਮਜੀਤ ਸਿੰਘ ਵਿੱਕੀ, ਹਨੀ ਸਪੋਰਟਸਮੈਨ, ਸਿਮਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਮਨ ਸਿੰਘ, ਮਦਨ ਕੁਮਾਰ, ਗੁਰਚਰਨ ਸਿੰਘ, ਜਸਪ੍ਰੀਤ ਸਿੰਘ, ਕਮਲਜੀਤ ਸਿੰਘ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.