National
0
ਸੁਪਰੀਮ ਕੋਰਟ ਨੇ ਕੀਤੀ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ
- by Jasbeer Singh
- August 20, 2024
ਸੁਪਰੀਮ ਕੋਰਟ ਨੇ ਕੀਤੀ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ ਨਵੀਂ ਦਿੱਲੀ : ਕੋਲਕਾਤਾ ਰੇਪ ਹੱਤਿਆ ਮਾਮਲੇ ਵਿਚ ਸੁਣਵਾਈ ਕਰਦੇ ਚੀਫ ਜਸਟਿਸ ਆਫ ਇੰਡੀਆ ਡੀਵਾਈ ਚੰਦਰਚੂੜ ਨੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਘਟਨਾ ਪੂਰੇ ਭਾਰਤ ਵਿੱਚ ਡਾਕਟਰਾਂ ਦੀ ਸੁਰੱਖਿਆ ਨਾਲ ਸਬੰਧਤ ਹੈ। ਅਦਾਲਤ ਨੇ ਸੀਆਈਐੱਸਐੱਫ ਨੂੰ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਸੁਰੱਖਿਆ ਮੁਹੱਈਆ ਕਰਾਉਣ ਦਾ ਹੁਕਮ ਦਿੱਤਾ। ਡਾਕਟਰ ਬਲਾਤਕਾਰ ਤੇ ਹੱਤਿਆ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ 22 ਅਗਸਤ ਨੂੰ ਹੋਵੇਗੀ।
