National
0
ਕੋਲਕਾਤਾ ਰੇਪ ਤੇ ਹੱਤਿਆ ਕਾਂਡ ਵਿਚ ਮਮਤਾ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
- by Jasbeer Singh
- September 17, 2024
ਕੋਲਕਾਤਾ ਰੇਪ ਤੇ ਹੱਤਿਆ ਕਾਂਡ ਵਿਚ ਮਮਤਾ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ ਨਵੀਂ ਦਿੱਲੀ : ਕੋਲਕਾਤਾ ਵਿਚ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਕ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਵਾਪਰੇ ਭਿਆਨਕ ਕਾਂਡ ਦੇ ਮੱਦੇਨਜ਼ਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਖ਼ਾਰਜ ਕਰ ਦਿੱਤਾ ਹੈ।ਸਿਖਰਲੀ ਅਦਾਲਤ ਨੇ ਮੰਗਲਵਾਰ ਨੂੰ ਕੋਲਕਾਤਾ ਜਬਰ ਜਨਾਹ ਕਾਂਡ ਦੇ ਸਮੁੱਚੇ ਮਾਮਲੇ ਅਤੇ ਇਸ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਦੀ ਹਾਲੀਆ ਸਥਿਤੀ ਰਿਪੋਰਟ ਉਤੇ ਗ਼ੌਰ ਕਰਨ ਲਈ ਕੀਤੀ ਜਾ ਰਹੀ ਸੁਣਵਾਈ ਦੌਰਾਨ ਇਹ ਹੁਕਮ ਸੁਣਾਇਆ।
