post

Admin

(Chief Editor)

National

ਸੁਪਰੀਮ ਕੋਰਟ ਨੇ ਦਿੱਤੀ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਨੂੰ ਰਾਹਤ

post-img

ਸੁਪਰੀਮ ਕੋਰਟ ਨੇ ਦਿੱਤੀ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਨੂੰ ਰਾਹਤ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਲਯੋਗ ਸੁਪਰੀਮ ਕੋਰਟ ਨੇ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਨੂੰ ਰਾਹਤ ਦਿੰਦੇ ਹੋਏ ਤਾਮਿਲਨਾਡੂ ਪੁਲਸ ਨੂੰ ਨਿਰਦੇਸ਼ ਦਿੱਤਾ ਕਿ ਉਹ ਮਦਰਾਸ ਹਾਈ ਕੋਰਟ ਦੇ ਉਸ ਹੁਕਮਾਂ ਦੀ ਪਾਲਣਾ ਵਿੱਚ ਅਗਲੇਰੀ ਕਾਰਵਾਈ ਨਾ ਕਰੇ, ਜਿਸ ਵਿੱਚ ਮਦਰਾਸ ਹਾਈ ਕੋਰਟ ਨੇ ਆਸ਼ਰਮ ਵਿੱਚ ਦੋ ਲੜਕੀਆਂ ਨੂੰ ਕਥਿਤ ਤੌਰ ’ਤੇ ਗੈਰਕਾਨੂੰਨੀ ਤੌਰ ’ਤੇ ਬੰਦੀ ਬਣਾਉਣ ਦੀ ਜਾਂਚ ਕਰਨ ਲਈ ਕਿਹਾ ਸੀ । ਸੁਪਰੀਮ ਕੋਰਟ ਨੇ ਹਾਈਕੋਰਟ ਵਿੱਚ ਇੱਕ ਵਿਅਕਤੀ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ (ਨਾਜਾਇਜ਼ ਨਜ਼ਰਬੰਦੀ ਦੀ ਪੜਤਾਲ ਲਈ) ਨੂੰ ਆਪਣੇ ਕੋਲ ਤਬਦੀਲ ਕਰਦਿਆਂ ਇਹ ਹੁਕਮ ਸੁਣਾਏ। ਇਸ ਵਿਅਕਤੀ ਨੇ ਦੋਸ਼ ਲਗਾਇਆ ਸੀ ਕਿ ਉਸ ਦੀਆਂ ਦੋ ਧੀਆਂ ਨੂੰ ਈਸ਼ਾ ਫਾਊਂਡੇਸ਼ਨ ਦੇ ਅਹਾਤੇ ਵਿੱਚ ਬੰਦੀ ਬਣਾ ਕੇ ਰੱਖਿਆ ਗਿਆ ਹੈ ।

Related Post

Instagram