
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ
- by Jasbeer Singh
- July 12, 2024

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਇਹ ਮਾਮਲਾ ਤਿੰਨ ਜੱਜਾਂ ਦੀ ਬੈਂਚ ਕੋਲ ਟਰਾਂਸਫਰ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਮੁਤਾਬਕ ਜਦੋਂ ਤੱਕ ਵੱਡੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ, ਉਦੋਂ ਤੱਕ ਜ਼ਮਾਨਤ ਰਹੇਗੀ। ਦਰਅਸਲ ਕੇਜਰੀਵਾਲ ਵਲੋਂ ਪਟੀਸ਼ਨ 'ਚ ਦਿੱਲੀ 'ਚ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਗਈ 12 ਜੁਲਾਈ ਦੀ ਸੂਚੀ ਮੁਤਾਬਕ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਫੈਸਲਾ ਸਣਾਇਆ। ਬੈਂਚ ਨੇ 17 ਮਈ ਨੂੰ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਵਿਚ ਜਸਟਿਸ ਦੀਪਾਂਕਰ ਦੱਤਾ ਵੀ ਸ਼ਾਮਲ ਹਨ।