post

Jasbeer Singh

(Chief Editor)

National

ਸੁਪਰੀਮ ਕੋਰਟ ਨੇ ਦਿੱਤੀ ਭਰਤ ਇੰਦਰ ਨੂੰ ਗ੍ਰਿਫ਼ਤਾਰੀ ’ਤੇ ਰੋਕ ਲਗਾ ਕੇ ਰਾਹਤ

post-img

ਸੁਪਰੀਮ ਕੋਰਟ ਨੇ ਦਿੱਤੀ ਭਰਤ ਇੰਦਰ ਨੂੰ ਗ੍ਰਿਫ਼ਤਾਰੀ ’ਤੇ ਰੋਕ ਲਗਾ ਕੇ ਰਾਹਤ ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਨਾਲ ਗ੍ਰਿਫ਼ਤਾਰੀ 'ਤੇ ਰੋਕ ਲੱਗ ਗਈ ਹੈ । ਸੁਪਰੀਮ ਕੋਰਟ ਨੇ ਹੁਕਮ ਵਿਚ ਕਿਹਾ ਹੈ ਕਿ ਇਸ 'ਤੇ ਸਜ਼ਾ ਯੋਗ ਕਾਰਵਾਈ ਨਾ ਕੀਤੀ ਜਾਵੇ । ਨਾਲ ਹੀ ਚਹਲ ਨੂੰ ਕਿਹਾ ਗਿਆ ਹੈ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ । ਉੱਥੇ ਹੀ ਪੰਜਾਬ ਸਰਕਾਰ ਤੋਂ ਚਾਰ ਹਫਤੇ ਵਿਚ ਜਵਾਬ ਮੰਗਿਆ ਗਿਆ ਹੈ । 25 ਅਕਤੂਬਰ ਨੂੰ ਉਨ੍ਹਾਂ ਦੇ ਖਿਲਾਫ ਪਟਿਆਲਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ । ਚਹਲ ਦੇ ਵਕੀਲ ਦੇ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਹਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ਵਿਚ ਸਹਿਯੋਗ ਦੇ ਲਈ ਤਿਆਰ ਹਨ। ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 4 ਅਕਤੂਬਰ ਨੂੰ ਜਮਾਨਤ ਅਰਜੀ ਖਾਰਿਜ ਕਰ ਦਿੱਤੀ ਸੀ । ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਆਰਥਿਕ ਅਪਰਾਧਾਂ ਵਿਚ ਅੰਤਰਿਮ ਜਮਾਨਤ ਦੇਣ ਤੋਂ ਪਹਿਲਾ ਅਦਾਲਤ ਨੂੰ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ। ਕਿਉਂਕਿ ਇਸ ਨਾਲ ਰਾਜ ਦੀ ਅਰਥਵਿਵਸਥਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ ਅਤੇ ਜਨਤਾ ਦੇ ਵਿਸ਼ਵਾਸ਼ ਉੱਤੇ ਨਾਕਾਰਤਮਕ ਅਸਰ ਪੈ ਸਕਦਾ ਹੈ । ਜਸਟਿਸ ਸਿੰਧੂ ਨੇ ਸਪੱਸ਼ਟ ਕੀਤਾ ਸੀ ਕਿ ਚਹਲ ਦੇ ਖਿਲਾਫ਼ ਆਰੋਪ ਬੇਹੱਦ ਗੰਭੀਰ ਹਨ, ਇਸ ਲਈ ਮਾਮਲੀ ਦੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ, ਅਤੇ ਉਨ੍ਹਾਂ ਨੂੰ ਅੰਤਰਿਮ ਜਮਾਨਤ ਦੇਣਾ ਜਾਂਚ ਨੂੰ ਪ੍ਰਭਾਵਿਤ ਕਰ ਸਕਦਾ ਹੈ ।  ਵਿਜੀਲੈਂਸ ਦੇ ਮੁਤਾਬਕ ਮਾਰਚ 2017 ਤੋਂ ਸਤੰਬਰ 2021 ਤੱਕ ਚਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ  7,85,16,905 ਰੂਪਏ ਸੀ, ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਆਮਦਨ ਦੇ ਸਰੋਤਾਂ ਤੋਂ ਲੱਗਭੱਗ 305 ਫੀਸਦ ਵੱਧ ਹੈ ਕਿ ਭਰਤ ਇੰਦਰ ਸਿੰਘ ਚਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੈ ਨਾਮ ਕਈ ਜਾਇਦਾਦਾਂ ਬਣਾਈਆ । ਆਰੋਪੀ ਭਰਤ ਇੰਦਰ ਸਿੰਘ ਚਹਲ ਦੀ ਜਾਇਦਾਦ ਵਿੱਚ ਸਰਹਿੰਦ ਰੋਡ ਪਟਿਆਲਾ ਸਥਿਤ ਦਸਮੇਸ਼ ਲਗਜਰੀ ਵੈਡਿੰਗ ਰਿਜੌਰਟ (ਅਲਕਾਜ਼ਾਰ), ਮਿਨੀ ਸਕੱਤਰੇਤ ਰੋਡ ਪਟਿਆਲਾ ਉੱਤੇ 2595 ਗਜ ਦੀ ਪੰਜ ਮੰਜਿਲਾ ਕਾਮਸ਼ੈਲ ਬਿਲਡਿੰਗ (ਪਸ਼ੂ ਪਾਲ ਵਿਭਾਗ ਦੀ ਸਾਈਟ), ਨਾਭਾ ਰੋਡ ਉੱਤੇ ਟੋਲ ਪਲਾਜ਼ਾ ਦੇ ਸਾਹਮਣੇ ਪਿੰਡ ਕਲਿਆਣ ਵਿਚ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ । ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਜ਼ਿਲੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿੱਚ ਵੀ ਜ਼ਮੀਨ ਖਰੀਦੀ ਗਈ ਹੈ। ਫਿਲਹਾਲ ਵਿਜੀਲੈਂਸ ਮਾਮਲੇ ਦੀ ਅਗਲੀ ਜਾਂਚ ਵਿੱਚ ਜੁਟੀ ਹੈ ।

Related Post